07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਸਰਕਾਰ ਦੀ ਤਾਨਾਸ਼ਾਹੀ-ਚÏਧਰੀ ਨਿਰਮਲ ਭੱਟੀਆਂ

Ad Position 21
No active advertisement
ਅਜੀਤ ਡੈਸਕ 12-06-2026
ਦੇਵੀਗੜ, 11 ਜੂਨ (ਰਾਜਿੰਦਰ ਸਿੰਘ ਮÏਜੀ)-ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁੱਖ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ '2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ' ਦੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਅਤੇ ਤਸੱਦਦ ਦੀ ਚÏਤਰਫ਼ਾ ਨਿੰਦਾ ਹੋ ਰਹੀ ਹੈ¢ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ¢ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਇਸ ਸਰਕਾਰੀ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮÏਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੱਤਾ¢ ਦੇਵੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਚÏਧਰੀ ਨਿਰਮਲ ਭੱਟੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਰੋੜਾਂ ਰੁਪਏ ਦੇ ਸਰਕਾਰੀ ਇਸ਼ਤਿਹਾਰ ਲਗਾ ਕੇ ਪੰਜਾਬ ਦੇ ਨÏਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਜਦੋਂ ਪੜ੍ਹੇ-ਲਿਖੇ ਨੌਜਵਾਨ ਆਪਣਾ ਹੱਕ ਮੰਗਦੇ ਹਨ, ਤਾਂ ਉਨ੍ਹਾਂ ਨੂੰ ਰੁਜ਼ਗਾਰ ਦੀ ਥਾਂ ਪੁਲਿਸ ਦੀਆਂ ਡਾਂਗਾਂ ਸÏਗਾਤ ਵਿੱਚ ਦਿੱਤੀਆਂ ਜਾਂਦੀਆਂ ਹਨ¢ ਚÏਧਰੀ ਭੱਟੀਆਂ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ 'ਬਦਲਾਅ' ਦਾ ਨਾਅਰਾ ਦੇ ਕੇ ਸੱਤਾ 'ਚ ਆਈ 'ਆਪ' ਸਰਕਾਰ ਦਾ ਅਸਲ ਚਿਹਰਾ ਹੁਣ ਜਨਤਾ ਦੇ ਸਾਹਮਣੇ ਆ ਚੁੱਕਾ ਹੈ¢ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਇਹ ਸਰਕਾਰ ਅੰਨ੍ਹੇ ਤਸੱਦਦ ਦੇ ਜ਼ੋਰ 'ਤੇ ਪੰਜਾਬ ਦੇ ਭਵਿੱਖ ਨÏਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨÏਜਵਾਨਾਂ 'ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਜ਼ਖ਼ਮੀ ਨÏਜਵਾਨਾਂ ਲਈ ਮੁਫ਼ਤ ਇਲਾਜ ਅਤੇ ਸਰਕਾਰੀ ਮੁਆਵਜ਼ੇ ਦੀ ਮੰਗ ਵੀ ਕੀਤੀ¢ ਚÏਧਰੀ ਭੱਟੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 2600 ਅਪ੍ਰੈਂਟਿਸ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ ਅਤੇ ਨੌਜਵਾਨਾਂ ਨਾਲ ਇਨਸਾਫ਼ ਨਾ ਹੋਇਆ, ਤਾਂ ਕਾਂਗਰਸ ਪਾਰਟੀ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ¢ਇਸ ਮÏਕੇ ਕੁਲਦੀਪ ਸਿੰਘ ਸਾਬਕਾ ਪ੍ਰਧਾਨ, ਰਿੰਕੂ ਮਿਤਲ ਸਾਬਕਾ ਮੈਬਰ ਬਲਾਕ ਸੰਮਤੀ, ਗੁਰਨਾਮ ਸਿੰਘ ਜਨਰਲ ਸਕੱਤਰ, ਗੁਰਮੀਤ ਬਾਵਾ ਅਤੇ ਤਰਨਜੋਤ ਗਨੌਰ ਹਾਜਰ ਸਨ¢
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਝੰਡੀ ਦੇ ਕੇ ਨਵੇਂ ਰੂਟ ਲਈ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਦਲਿਤ ਬਸਤੀਆਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਕਰ ਰਹੀ ਹੈ ਖਿਲਵਾੜ- ਪਰਮਜੀਤ...
Ad Position 24
No active advertisement