11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਨੇ ਦਮ ਤੋੜਿਆ

Ad Position 21
No active advertisement
ਅਜੀਤ ਡੈਸਕ 13-06-2026
ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ 'ਚ ਪੈਂਦੇ ਸਲਾਰੀਆ ਵਿਹਾਰ ਲਾਗੇ ਵਾਪਰੇ ਇਕ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਈ ਇਕ ਔਰਤ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਹਿਚਾਣ ਬਲਜਿੰਦਰ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ | ਇਸ ਸੰਬੰਧੀ ਜਸਵਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਪਤਨੀ ਸਮੇਤ ਮੋਟਰਸਾਈਕਲ 'ਤੇ ਸਲਾਰੀਆ ਵਿਹਾਰ ਨੇੜੇ ਜਾ ਰਹੇ ਸੀ | ਇਸ ਦੌਰਾਨ ਇਕ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੀ ਘਰਵਾਲੀ ਬਲਜਿੰਦਰ ਕੌਰ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਪਾਣੀ ਛੱਡਦੇ ਹੀ ਟੁੱਟੀ ਖਾਲ, ਕਿਸਾਨਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ 'ਤੇ ਚੁੱਕੇ ਸਵਾਲ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਚੜ੍ਹੇ ਪੁਲਿਸ ਅੜਿੱਕੇ <br/>
Ad Position 24