11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਾਰ 'ਚੋਂ 100 ਕਿੱਲੋ ਭੁੱਕੀ ਸਣੇ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 13-06-2026
ਸਮਾਣਾ, 12 ਜੂਨ (ਹਰਵਿੰਦਰ ਸਿੰਘ ਟੋਨੀ)-ਸਦਰ ਸਮਾਣਾ ਪੁਲਿਸ ਨੇ ਇਕ ਕਾਰ ਸਵਾਰ ਨੌਜਵਾਨ ਨੂੰ 100 ਕਿੱਲੋ ਭੁੱਕੀ ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਦਰ ਸਮਾਣਾ ਪੁਲਿਸ ਦੇ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰਤਨਹੇੜੀ ਨੇੜੇ ਮੌਜੂਦ ਸਨ | ਇਸ ਦੌਰਾਨ ਪਿੰਡ ਮਰੋੜੀ ਵਲੋਂ ਆ ਰਹੀ ਯੂ.ਪੀ. ਨੰਬਰ ਦੀ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਕਾਰ ਦੀ ਡਿੱਗੀ ਅਤੇ ਅੰਦਰ ਰੱਖੇ ਪੰਜ ਪਲਾਸਟਿਕ ਦੇ ਥੈਲਿਆਂ ਵਿਚੋਂ 100 ਕਿੱਲੋ ਭੁੱਕੀ ਬਰਾਮਦ ਹੋਈ | ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ | ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਭੁੱਕੀ ਰਾਜਸਥਾਨ ਦੇ ਕੋਟਾ ਇਲਾਕੇ ਤੋਂ ਲਿਆ ਕੇ ਇੱਥੇ ਕਿਸੇ ਗੁਪਤ ਥਾਂ 'ਤੇ ਲੁਕਾ ਕੇ ਰੱਖਦਾ ਸੀ ਅਤੇ ਬਾਅਦ 'ਚ ਵੱਖ-ਵੱਖ ਪਿੰਡਾਂ 'ਚ ਇਸ ਦੀ ਸਪਲਾਈ ਕਰਦਾ ਸੀ | ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੀ. ਡੀ. ਪੀ. ਓ. ਦਫ਼ਤਰ ਦੇ ਗੇਟ ਅੱਗੇ ਧਰਨਾ ਅਗਲੀ ਖ਼ਬਰ ਤੇਜ਼ ਹਨੇਰੀ ਅਤੇ ਝੱਖੜ ਕਾਰਨ ਸ਼ੈੱਡ ਹੋਇਆ ਚਕਨਾਚੂਰ
Ad Position 24