11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ 'ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 13-06-2026
ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਸਥਿਤੀ 'ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਬਹੁ-ਵਿਭਾਗੀ ਕਮੇਟੀਆਂ ਬਣਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ | ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਸੋਂ ਸ਼ਾਮ ਤੋਂ ਹੀ ਪ੍ਰਭਾਵਿਤ ਖੇਤਰ ਵਿੱਚ ਮੈਡੀਕਲ ਕੈਂਪ ਸਥਾਪਿਤ ਕਰ ਦਿੱਤਾ ਗਿਆ ਸੀ, ਜੋ ਅੱਜ ਵੀ ਨਿਰੰਤਰ ਜਾਰੀ ਰਿਹਾ | ਇਸ ਦੇ ਨਾਲ ਹੀ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮ. ਟੀਮਾਂ ਰਾਹੀਂ ਘਰ-ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਘਰਾਂ ਘਰਾਂ ਵਿੱਚ ਕਲੋਰੀਨ ਗੋਲੀਆਂ ਅਤੇ ਓ.ਆਰ.ਐੱਸ. ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਾਣੀ ਵਿੱਚ ਬਦਬੂ, ਰੰਗ 'ਚ ਤਬਦੀਲੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਮਹਿਸੂਸ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ-ਕਾਨੂੰਨੀ ਪਾਣੀ ਕਨੈਕਸ਼ਨ ਨਾ ਕਰਵਾਏ ਜਾਣ ਅਤੇ ਟੁੱਲੂ ਪੰਪਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਪਾਣੀ ਸਪਲਾਈ ਪ੍ਰਣਾਲੀ ਨੂੰ ਪ੍ਰਭਾਵਿਤ ਕਰਕੇ ਦੂਸ਼ਿਤ ਪਾਣੀ ਦੀ ਸਮੱਸਿਆ ਪੈਦਾ ਕਰ ਸਕਦੇ ਹਨ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਖੇਤਰ ਵਿੱਚ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਲੋੜਵੰਦ ਤੱਕ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ¢
Ad Position 22
No active advertisement
ਪਿਛਲੀ ਖ਼ਬਰ 730 ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਅਗਲੀ ਖ਼ਬਰ ਤੇਜਿੰਦਰ ਸਿੰਘ ਤੇਜੀ ਦੀ ਅਗਵਾਈ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀਆ ਮੀਟਿੰਗਾਂ ਦਾ ਸਿਲਸਿਲਾ ਜਾਰੀ
Ad Position 24