ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਦੋ ਵੱਖਰੇ ਕੇਸਾਂ 'ਚ 730 ਦੇ ਕਰੀਬ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਲਾਹੌਰੀ ਗੇਟ ਥਾਣੇਦਾਰ ਨਵਦੀਪ ਸਿੰਘ ਨੇ ਦਸਿਆ ਕਿ ਉਹ ਗਸ਼ਤ ਦੌਰਾਨ ਪੀ.ਆਰ.ਟੀ.ਸੀ. ਵਰਕਸ਼ਾਪ ਨੇੜੇ ਸੀ, ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 670 ਨਸ਼ੀਲੇ ਕੈਪਸੂਲ ਬਰਾਮਦ ਹੋਏ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਪੂਜਨੀਕ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਪਿੰਡ ਜੱਸੋਵਾਲ ਲਾਗੇ ਇਕ ਵਿਅਕਤੀ ਦੀ ਤਲਾਸ਼ੀ ਲੈਣ ਦੌਰਾਨ ਥਾਣਾ ਤਿ੍ਪੜੀ ਦੀ ਪੁਲਿਸ ਨੂੰ 58 ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਬਲਜਿੰਦਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |