12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸੰਬੰਧੀ ਸਿਖਲਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 13-06-2026
ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ ਆਗਾਮੀ ਵਿਸ਼ੇਸ਼ ਗਹਿਨ ਪੁਨਰੀਖਣ (ਸਪੈਸ਼ਲ ਇੰਟੈਂਸਿਵ ਰਵੀਜ਼ਨ -ਐਸ.ਆਈ.ਆਰ.) ਲਈ ਜ਼ਿਲ੍ਹਾ ਚੋਣ ਅਫ਼ਸਰ ਪੱਧਰ 'ਤੇ ਸਿਖਲਾਈ ਅੱਜ ਸ਼ੁਰੂ ਹੋ ਗਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸਪੈਸ਼ਲ ਇੰਟੈਂਸਿਵ ਰਵੀਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨੂੰ ਵੀ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ | ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ ਨੂੰ ਇਸ ਸਿਖਲਾਈ ਪ੍ਰੋਗਰਾਮ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਅੱਜ ਦੇ ਸੈਸ਼ਨ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਹਰਕਿ੍ਸ਼ਨ ਸਿੰਘ (ਡੀ.ਆਈ.ਓ., ਐਨ.ਆਈ.ਸੀ.), ਯੋਗੇਸ਼ ਗਰਗ (ਲੈਕਚਰਾਰ), ਊਸ਼ਾ ਰਾਣੀ ਤੇ ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਮਹਿੰਦਰਾ ਕਾਲਜ), ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਗਰਲਜ਼ ਕਾਲਜ) ਅਤੇ ਜਗਦੇਵ ਸਿੰਘ ਵੱਲੋਂ ਅਸੈਂਬਲੀ ਪੱਧਰੀ ਮਾਸਟਰ ਟਰੇਨਰਾਂ, ਡੀ.ਈ.ਓ. ਦਫ਼ਤਰ ਦੇ ਤਕਨੀਕੀ ਸਟਾਫ਼, ਕਲੈਰੀਕਲ ਸਟਾਫ਼ ਅਤੇ ਹੋਰ ਤਾਇਨਾਤ ਕਰਮਚਾਰੀਆਂ, ਈ. ਆਰ. ਓਜ਼./ ਏ. ਈ. ਆਰ. ਓਜ਼. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੇ ਸਿਖਲਾਈ ਸੈਸ਼ਨ 13 ਜੂਨ ਅਤੇ 15 ਜੂਨ ਨੂੰ ਵੀ ਕਰਵਾਏ ਜਾਣਗੇ ਤਾਂ ਜੋ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜਨ ਦੀ ਪ੍ਰਕਿਰਿਆ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ | ਐਸ.ਆਈ.ਆਰ. ਦੇ ਕਾਰਜਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਮਾਸਟਰ ਟਰੇਨਰਾਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਗਿਣਤੀ ਅਤੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ ਕੀਤਾ ਜਾਵੇਗਾ | ਇਸ ਤੋਂ ਬਾਅਦ 3 ਅਗਸਤ, 2026 ਨੂੰ ਡਰਾਫਟ ਵੋਟ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ, 2026 ਤੱਕ ਕੀਤਾ ਜਾਵੇਗਾ | ਉਪਰੰਤ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕਾਰਜਕ੍ਰਮ ਅਨੁਸਾਰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਮਾਸਟਰ ਟਰੇਨਰਾਂ ਨੇ ਦੱਸਿਆ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਹਰ ਘਰ ਤੱਕ ਪਹੁੰਚ ਕਰਨਗੇ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਨਾਮ ਸੂਚੀ ਵਿੱਚ ਸ਼ਾਮਲ ਨਾ ਰਹੇ | ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਬਹੁਤ ਹੀ ਮਹੱਤਵਪੂਰਨ ਆਧਾਰ ਹੈ | ਸਿਖਲਾਈ ਸੈਸ਼ਨ ਦੌਰਾਨ ਟ੍ਰੇਨਿੰਗ ਲੈਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਅਤੇ ਫ਼ੀਲਡ ਪੱਧਰ 'ਤੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਵਿਹਾਰਕ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ¢
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਡੋਗਰਾ ਮੁਹੱਲੇ 'ਚ ਨਾਜਾਇਜ਼ ਕੁਨੈਕਸ਼ਨਾਂ ਸੰਬੰਧੀ ਚਲਾਈ ਮੁਹਿੰਮ-ਮੇਅਰ ਅਗਲੀ ਖ਼ਬਰ ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਤਿਆਰ ਹੋਵੇ-ਪ੍ਰੋ. ਬਡੂੰਗਰ
Ad Position 24