25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਮਸੀਂਗਣ ਦਾ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

Ad Position 21
No active advertisement
ਪਿੰਡ ਮਸੀਂਗਣ ਵਿਖੇ ਜੇਤੂ ਕਬੱਡੀ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰ | ਤਸਵੀਰ : ਮੌਜੀ ਦੇਵੀਗੜ <br/> 14-06-2026
ਦੇਵੀਗੜ੍ਹ, 13 ਜੂਨ (ਰਾਜਿੰਦਰ ਸਿੰਘ ਮੌਜੀ)-ਪਿੰਡ ਮਸੀਂਗਣ ਵਿਖੇ ਪੀਰ ਯੋਗੀ ਸਾਹ ਦੀ ਯਾਦ ਵਿਚ ਸਲਾਨਾ ਕਬੱਡੀ ਟੂਰਨਾਮੈਂਟ ਪ੍ਰਵਾਸੀ ਪੰਜਾਬੀਆਂ, ਪਿੰਡ ਆਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿੱਚ ਖੇਡਾਂ ਦੇ ਨਾਲ-ਨਾਲ ਧਾਰਮਿਕ ਰੰਗਤ ਵੀ ਦੇਖਣ ਨੂੰ ਮਿਲੀ | ਮੇਲੇ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਮਸੀਂਗਣ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਕਬੱਡੀ ਦੇ ਰੌਚਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਇਲਾਕੇ ਦੀਆਂ ਨਾਮੀ ਟੀਮਾਂ ਨੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ |
ਇਸ ਮੌਕੇ ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਪੋਜੇਵਾਲ ਦੀ ਟੀਮ ਨੇ ਮਾਮੂਪੁਰ ਦੀ ਟੀਮ ਨੂੰ ਕਰਾਰੀ ਮਾਤ ਦਿੰਦਿਆਂ ਇੱਕ ਲੱਖ ਰੁਪਏ ਦਾ ਪਹਿਲਾ ਇਨਾਮ ਆਪਣੇ ਨਾਮ ਕੀਤਾ, ਜਦਕਿ ਮਾਮੂਪੁਰ ਦੀ ਟੀਮ 71 ਹਜ਼ਾਰ ਰੁਪਏ ਦੇ ਦੂਜੇ ਇਨਾਮ ਨਾਲ ਸੰਤੁਸ਼ਟ ਰਹੀ | ਇਸੇ ਤਰ੍ਹਾਂ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਹੁਸੈਨਪੁਰ ਦੀ ਟੀਮ ਪਹਿਲੇ ਅਤੇ ਮਹਿਣਾ (ਮੋਗਾ) ਦੀ ਟੀਮ ਦੂਜੇ ਸਥਾਨ 'ਤੇ ਰਹੀ | ਇਸ ਖੇਡ ਮੇਲੇ ਵਿੱਚ ਹਲਕਾ ਸਨੌਰ ਤੋਂ ਕਾਂਗਰਸ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ | ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਜੀਵਨ ਵਿੱਚ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ | ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਲਕਾ ਸਨੌਰ ਦੇ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਰੂਹ ਹੈ ਅਤੇ ਅਜਿਹੇ ਟੂਰਨਾਮੈਂਟ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਚੰਗੇ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਮੇਲੇ ਦੌਰਾਨ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਸਮੇਤ ਮਹਿਮਾਨਾਂ ਅਤੇ ਸਮਾਜ ਸੇਵੀ ਸੱਜਣਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ, ਚੇਅਰਮੈਨ ਨਰਿੰਦਰ ਸਰਮਾ, ਕਰਮਜੀਤ ਸਿੰਘ ਸੰਧੂ, ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ, ਜੋਗਿੰਦਰ ਸਿੰਘ ਕਾਕੜਾ, ਸਤਨਾਮ ਸਿੰਘ ਵਿਰਕ, ਮੰਗਲ ਸਿੰਘ, ਕਰਨੈਲ ਸਿੰਘ, ਗੱਜਣ ਸਿੰਘ ਫੌਜੀ, ਡੋਗਰ, ਤਿਲਕ ਰਾਜ ਸਰਮਾ, ਦੇਬਣ ਹਾਜੀਪੁਰ, ਅਮਰੀਕ ਸਿੰਘ, ਲਖਵਿੰਦਰ ਸਿੰਘ, ਮਨਜਿੰਦਰ ਸਿੰਘ, ਹੈਪੀ, ਬਲਾਕ ਪ੍ਰਧਾਨ ਹਰਬੀਰ ਸਿੰਘ ਥਿੰਦ, ਡਾ. ਹਰਮਨ ਸਿੰਘ , ਗੁਰਵਿੰਦਰ ਧਾਲੀਵਾਲ, ਦਵਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਅਮਨ ਸਿੱਧੂ, ਮਨਜੀਤ ਸਿੰਘ ਖਾਲਸਾ, ਧਰਮਿੰਦਰ ਸਿੰਘ ਮਸੀਂਗਣ, ਦਰਸ਼ਨ ਬਧਵਾਰ, ਗੁਰਮੇਲ ਸਿੰਘ ਫਰੀਦਪੁਰ, ਜਰਨੈਲ ਸਿੰਘ ਚੂੰਹਟ, ਸੁਰਜੀਤ ਸਿੰਘ, ਕਰਮਜੀਤ ਸਿੰਘ ਈਸਰਹੇੜੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ 500 ਜਾਗਰੂਕ ਨੌਜਵਾਨਾਂ ਦੀ ਟੀਮ ਨਾਲ ਪੰਜਾਬ ਦੇ ਹੱਕਾਂ ਲਈ ਲੜੇਗੀ-ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵੇਂ ਬਣੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ
Ad Position 24