25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਿਸਲ ਸਤਲੁਜ 500 ਜਾਗਰੂਕ ਨੌਜਵਾਨਾਂ ਦੀ ਟੀਮ ਨਾਲ ਪੰਜਾਬ ਦੇ ਹੱਕਾਂ ਲਈ ਲੜੇਗੀ-ਅਜੇਪਾਲ ਸਿੰਘ ਬਰਾੜ

Ad Position 21
No active advertisement
ਪਟਿਆਲਾ ਵਿਖੇ ਮਿਸਲ ਸਤਲੁਜ ਦੀ ਰੈਲੀ ਦਾ ਦਿ੍ਸ਼ | ਅਜੀਤ ਤਸਵੀਰ <br/> 14-06-2026
ਪਟਿਆਲਾ, 13 ਜੂਨ (ਅ.ਸ. ਆਹਲੂਵਾਲੀਆ)-ਪਟਿਆਲਾ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੱਜ ਇਤਿਹਾਸ ਦੇ ਸਭ ਤੋਂ ਗੰਭੀਰ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਸੰਕਟਾਂ ਵਿਚੋਂ ਲੰਘ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੇ ਕਿਸਾਨ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਕੇ ਖ਼ੁਸ਼ਹਾਲੀ ਦੇ ਮੇਲੇ ਮਨਾਉਂਦੇ ਸਨ ਪਰ ਅੱਜ ਹਾਲਾਤ ਇਹ ਹਨ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਛੋਟੇ ਕਾਰੋਬਾਰੀ ਸਮੇਤ ਸਮੁੱਚਾ ਪੰਜਾਬ ਕਰਜ਼ੇ ਹੇਠ ਦੱਬਿਆ ਹੋਇਆ ਹੈ | ਇਸ ਮੌਕੇ ਕਰਨੈਲ ਸਿੰਘ ਪੰਜੋਲੀ ਮੈਂਬਰ ਐੱਸ.ਜੀ.ਪੀ.ਸੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਾ ਵਿਦੇਸ਼ਾਂ ਵੱਲ ਜਾਣ ਨਾਲ ਪੰਜਾਬ ਦੀ ਵਸੋਂ ਦਾ ਤਵਾਜ਼ਨ ਬਦਲ ਰਿਹਾ ਹੈ ਜੋ ਘਟ ਗਿਣਤੀ ਦੇ ਲੋਕਾਂ ਲਈ ਬਹੁਤ ਖ਼ਤਰਨਾਕ ਹੈ | ਇਸ ਮੌਕੇ ਜਰਨਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਪਟਿਆਲਾ ਦਿਹਾਤੀ ਹਲਕੇ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਐਲਾਨਿਆ | ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਮੇਸ਼ਾ ਪੰਜਾਬ ਦੇ ਇਨਸਾਫ਼ ਪਸੰਦ ਅਤੇ ਮਿਹਨਤਕਸ਼ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ | ਇਸ ਮੌਕੇ ਮਨਜੀਤ ਸਿੰਘ ਚਾਹਲ ਨੇ ਮਿਸਲ ਸਤਲੁਜ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਸਮਰਪਿਤ ਹੋ ਕੇ ਸੇਵਾ ਕਰਨਗੇ | ਇਸ ਮੌਕੇ ਖ਼ਾਲਸਾ ਕਾਲਜ ਦੀ ਪ੍ਰਧਾਨ ਮਨਕੀਰਤ ਕੌਰ ਅੰਟਾਲ, ਬੀਬਾ ਜਸਮੀਤ ਕੌਰ ਛੀਨਾ ਪ੍ਰਧਾਨ ਮਹਿਲਾ ਵਿੰਗ ਮਿਸਲ ਸਤਲੁਜ, ਅਮਰਿੰਦਰ ਸਿੰਘ ਤੂੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ, ਯਾਦਵਿੰਦਰ ਸਿੰਘ ਯਾਦੂ ਪ੍ਰਧਾਨ ਨੌਜਵਾਨ ਵਿੰਗ, ਗੁਰਵੇਲ ਸਿੰਘ ਬਲਪੂਰੀਆ, ਪੂਰਨ ਸਿੰਘ ਖਾਈ ਮੁਲਾਜ਼ਮ ਆਗੂ, ਮੱਖਣ ਸਿੰਘ, ਇਕਬਾਲ ਸਿੰਘ ਸਾਬਕਾ ਰੋਜ਼ਗਾਰ ਅਫ਼ਸਰ, ਹਰਪਿੰਦਰ ਸਿੰਘ ਲਾਹੋਰੀਆ ਸਾਬਕਾ ਇੰਸਪੈਕਟਰ ਪੰਜਾਬ ਪੁਲਿਸ, ਰਜਿੰਦਰ ਕੁਮਾਰ ਸ਼ਰਮਾ, ਪ੍ਰਧਾਨ ਸਹਿਕਾਰੀ ਸਭਾਵਾਂ, ਐਡਵੋਕੇਟ ਦਰਸ਼ਨ ਸਿੰਘ, ਐਡਵੋਕੇਟ ਬੀ.ਐੱਸ. ਗੁਰਮ ,ਹਰਦੀਪ ਸਿੰਘ ਡੋਡ
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ... ਅਗਲੀ ਖ਼ਬਰ ਪਿੰਡ ਮਸੀਂਗਣ ਦਾ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24