25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ

Ad Position 21
No active advertisement
ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮ ਧਰਨਾ ਦਿੰਦੇ ਹੋਏ | ਅਜੀਤ ਤਸਵੀਰ <br/> 14-06-2026
ਪਟਿਆਲਾ, 13 ਜੂਨ (ਅ.ਸ. ਆਹਲੂਵਾਲੀਆ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪੀ.ਐੱਸ.ਪੀ.ਸੀ.ਐਲ. ਕੰਟਰੈਕਟ ਵਰਕਰ ਯੂਨੀਅਨ ਪਟਿਆਲਾ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਪੰਜਵੇ ਦਿਨ ਵੀ ਜਾਰੀ ਰੱਖਿਆ | ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਹਰਜੀਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਲੋਪੋ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਦਫ਼ਤਰਾਂ, ਫਲੀਡਾ, ਸਟੋਰਾਂ ਥਰਮਲਾਂ ਹਾਈਡਲ ਪ੍ਰੋਜੈਕਟ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਠੇਕਾ ਮੁਲਾਜਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿਚ ਚੋਣ ਜ਼ਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜਮਾਂ ਨੂੰ ਜੂਨ ਮਹੀਨੇ ਦੇ ਹਫ਼ਤੇ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖਤੀ ਫ਼ੈਸਲੇ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਹੈੱਡ ਆਫ਼ਿਸ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਪੰਜਵੇ ਦਿਨ ਵੀ ਜਾਰੀ ਹੈ, ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ | ਧਰਨੇ ਵਿਚ ਭਰਾਤਰੀ ਜਥੇਬੰਦੀ ਨੇ ਵੀ ਸਾਥ ਦਿੱਤਾ ਜਿਸ ਵਿਚ ਨੇ ਵੀ ਸਾਥ ਦਿੱਤਾ | ਜਿਸ ਵਿਚ ਟੀ.ਐਸ.ਯੂ. (ਭੰਗਲ) ਤੋਂ ਪ੍ਰਧਾਨ ਵੀਜੇ ਦੇਵ, ਸਾਬਕਾ ਮੀਤ ਪ੍ਰਧਾਨ ਸੰਯੁਕਤ ਕਿਸਾਨ ਮੋਰਚਾ ਦਵਿੰਦਰ ਪੁਨੀਆ, ਨੌਜਵਾਨ ਭਾਰਤ ਸਭਾ ਤੋਂ ਖੁਸ਼ਵੰਤ ਹਨੀ ਡੀ.ਟੀ.ਐਫ. ਤੋਂ ਹਰਿੰਦਰ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਤੋਂ ਗੁਰਧਿਆਨ ਸਿੰਘ ਸਾਥੀਆ ਨਾਲ ਸ਼ਾਮਿਲ ਹੋਏ ਤੇ ਲੰਗਰ ਦੀ ਸੇਵਾ ਰਾਘਵ ਭਾਰਦਵਾਜ, ਕਪਿਲ ਨਿਵਾਣ ਦੋਸਤਾਂ ਵਲੋਂ ਲੰਗਰ ਦੀ ਸੇਵਾ ਕੀਤੀ ਗਈ | ਸਟੇਜ ਦੀ ਕਾਰਵਾਈ ਸੰਦੀਪ ਖੱਤਰੀ ਵਲੋਂ ਚਲਾਈ ਗਈ ਤੇ ਆਏ ਹੋਏ ਸਾਥੀਆਂ ਦਾ ਧੰਨਵਾਦ ਰੋਹਿਤ ਕੁਮਾਰ ਕੀਤਾ ਗਿਆ ਤੇ ਹੋਰ ਮਨਦੀਪ ਅਜਰੋਰ, ਬਬਲੀ ਬਾਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ, ਮਨੋਜ ਕੁਮਾਰ ਆਪਣੇ ਸਾਥੀਆਂ ਨਾਲ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਬਣਨ 'ਤੇ ਚਰਨਜੀਤ ਸਿੰਘ ਧਾਲੀਵਾਲ ਦਾ ਕੀਤਾ ਸਨਮਾਨ ਅਗਲੀ ਖ਼ਬਰ ਪਿੰਡ ਮਸੀਂਗਣ ਦਾ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24