26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਗਦੰਬੇ ਹਸਪਤਾਲ ਪਾਤੜਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

Ad Position 21
No active advertisement
ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਚਤੁਰਭੁਜ ਸਿੰਗਲਾ | <br/> 14-06-2026
ਪਾਤੜਾਂ, 13 ਜੂਨ (ਗੁਰਇਕਬਾਲ ਸਿੰਘ ਖਾਲਸਾ)-ਵੱਖ ਵੱਖ ਬਿਮਾਰੀਆਂ ਦੇ ਚੈੱਕਅਪ ਸੰਬੰਧੀ ਮੁਫਤ ਮੈਡੀਕਲ ਕੈਂਪ 14 ਜੂਨ ਦਿਨ ਐਤਵਾਰ ਨੂੰ 10 ਵਜੇ ਤੋਂ 2 ਵਜੇ ਤੱਕ ਪਾਤੜਾਂ ਦੇ ਜਗਦੰਬੇ ਹਸਪਤਾਲ (ਨੇੜੇ ਟੈਕਸੀ ਸਟੈਂਡ) ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਪਹੁੰਚ ਕੇ ਮਰੀਜ਼ਾਂ ਦਾ ਚੈੱਕਅਪ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਤੁਰਭੋਜ ਸਿੰਗਲਾ ਨੇ ਦੱਸਿਆ ਕਿ ਇਸ ਕੈਂਪ ਵਿਚ ਐਮ.ਬੀ.ਬੀ.ਐਸ., ਐਮ.ਡੀ., ਗੋਲਡ ਮੈਡਲਿਸਟ ਡਾ. ਜੁਗਲ ਕਿਸ਼ੌਰ, ਐਮ.ਬੀ.ਬੀ.ਐਸ. ਡਾ. ਸ਼ਿਵਮ ਸਿੰਗਲਾ ਪਹੁੰਚ ਕੇ ਮਰੀਜ਼ਾਂ ਦੀ ਸਿਹਤ ਦਾ ਚੈੱਕ ਅਪ ਕਰਨਗੇ | ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਮਰੀਜ਼ਾਂ ਦੇ ਟੈਸਟ ਵੀ ਕੀਤੇ ਜਾਣਗੇ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਿੰਡ ਤੁੰਗਾਂ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਹਡਾਣਾ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲੇ 7 ਆਟੋਆਂ ਨੂੰ ਹਰੀ ਝੰਡੀ
Ad Position 24