ਨਾਭਾ, 13 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹਲਕੇ ਦੇ ਪਿੰਡ ਤੁੰਗਾਂ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਕੀਤਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਨਵੀਆਂ ਸੜਕਾਂ ਦੀ ਉਸਾਰੀ ਸਮੇਤ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਭੈਣਾਂ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਤਹਿਤ ਫਾਰਮ ਬਿਨਾਂ ਕਿਸੇ ਭੇਦਭਾਵ ਦੇ ਭਰੇ ਜਾ ਰਹੇ ਹਨ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਹੂਲਤਾਂ ਪਹੁੰਚ ਸਕਣ | ਇਸ ਮੌਕੇ ਵਿਧਾਇਕ ਦੇਵ ਮਾਨ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ |ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ, ਮੇਜਰ ਸਿੰਘ ਤੁੰਗਾਂ, ਸਿਮਰਨਜੀਤ ਅੜਕ ਚੌਹਾਨ, ਗੁਰਚਰਨ ਸਿੰਘ ਧਨੋਰੀ, ਜਸਵੀਰ ਸਿੰਘ ਵਜੀਦਪੁਰ, ਬਾਬਾ ਜਰਨੈਲ ਸਿੰਘ, ਜਗਪਾਲ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ ਪਾਲੀ, ਜੀਤ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਮੈਂਬਰ ਪੰਚਾਇਤ, ਪਾਰਟੀ ਅਹੁਦੇਦਾਰ,ਵਰਕਰ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |