26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐਡਵਾਈਜ਼ਰੀ ਕਮੇਟੀ ਅਤੇ ਰੱਖੜਾ ਵਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 14-06-2026
ਪਟਿਆਲਾ, 13 ਜੂਨ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ | ਮੰਦਿਰ ਦਾ ਵਿਸ਼ੇਸ਼ ਦੌਰਾ ਕਰਦਿਆਂ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰਨਿਰਮਾਣ ਦੇ ਕਾਰਜਾਂ ਨੂੰ ਮਿਥੇ ਸਮੇਂ ਦੇ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ | ਇਸ ਮੌਕੇ ਕਮੇਟੀ ਨੇ ਚੱਲ ਰਹੇ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ 'ਚ ਕੋਈ ਵੀ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ | ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਅਸਥਾਨ ਵੱਲ ਕਦੇ ਧਿਆਨ ਨਹੀਂ ਦਿੱਤਾ ਪਰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਦਾ ਬੀੜਾ ਉਠਾਇਆ ਹੈ, ਇਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ | ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਸਮੇਤ ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸੰਜੀਵ ਗਰਗ ਨੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਹੀਰਾ ਆਟੋ ਮੋਬਾਈਲ ਵਿਖੇ ਨਵ-ਨਿਯੁਕਤ ਕੌਂਸਲਰਾਂ ਦੇ ਪਰਿਵਾਰਕ ਨੁਮਾਇੰਦਿਆਂ ਦਾ ਕੀਤਾ ਸਨਮਾਨ
Ad Position 24