27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਟਿਆਲਾ ਵਿਖੇ ਐੱਸ.ਆਈ.ਆਰ. ਸੰਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ

Ad Position 21
No active advertisement
ਪਟਿਆਲਾ ਵਿਖੇ ਐੱਸ.ਆਈ.ਆਰ ਸੰਬੰਧੀ ਦੂਜੇ ਦਿਨ ਹੋਈ ਸਿਖਲਾਈ ਦਾ ਦਿ੍ਸ਼ | ਅਜੀਤ ਤਸਵੀਰ <br/> 14-06-2026
ਪਟਿਆਲਾ, 13 ਜੂਨ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜਨ (ਐੱਸ.ਆਈ.ਆਰ.) ਸੰਬੰਧੀ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਪੱਧਰ 'ਤੇ ਕਰਵਾਈ ਜਾ ਰਹੀ ਸਿਖਲਾਈ ਅੱਜ ਦੂਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਿ੍ਤਾ ਜੌਹਲ ਨੇ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾਵੇਗੀ | ਉਨ੍ਹਾਂ ਸਿਖਲਾਈ ਹਾਸਲ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵਲੋਂ ਜਾਰੀ ਹਰੇਕ ਦਿਸ਼ਾ-ਨਿਰਦੇਸ਼ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਪਣੇ ਫ਼ਰਜ਼ਾਂ ਨੂੰ ਪੂਰੀ ਜ਼ਿੰਮੇਵਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਸਹੀ ਅਤੇ ਸ਼ੁੱਧ ਵੋਟਰ ਸੂਚੀਆਂ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਦਾ ਆਧਾਰ ਹਨ, ਇਸ ਲਈ ਸਪੈਸ਼ਲ ਇੰਟੈਂਸਿਵ ਰਵੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ | ਸਿਖਲਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ, ਐੱਸ.ਆਈ.ਆਰ. ਦੀ ਪ੍ਰਕਿਰਿਆ, ਵੱਖ-ਵੱਖ ਫਾਰਮਾਂ ਦੀ ਵਰਤੋਂ ਅਤੇ ਮੈਦਾਨੀ ਪੱਧਰ 'ਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਪੱਧਰੀ ਮਾ. ਟਰੇਨਰ ਹਰਕਿ੍ਸ਼ਨ ਸਿੰਘ (ਡੀ.ਆਈ.ਓ., ਐਨ.ਆਈ.ਸੀ.), ਯੋਗੇਸ਼ ਗਰਗ (ਲੈਕਚਰਾਰ), ਊਸ਼ਾ ਰਾਣੀ ਤੇ ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਮਹਿੰਦਰਾ ਕਾਲਜ), ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਗਰਲਜ਼ ਕਾਲਜ) ਅਤੇ ਜਗਦੇਵ ਸਿੰਘ ਨੇ ਅਸੈਂਬਲੀ ਪੱਧਰੀ ਮਾਸਟਰ ਟਰੇਨਰਾਂ, ਡੀ.ਈ.ਓ. ਦਫ਼ਤਰ ਦੇ ਤਕਨੀਕੀ ਸਟਾਫ਼, ਕਲੈਰੀਕਲ ਸਟਾਫ਼ ਅਤੇ ਹੋਰ ਤਾਇਨਾਤ ਕਰਮਚਾਰੀਆਂ, ਈ.ਆਰ.ਓਜ਼./ਏ.ਈ.ਆਰ.ਓਜ਼. ਦਫ਼ਤਰਾਂ
Ad Position 22
No active advertisement
ਪਿਛਲੀ ਖ਼ਬਰ ਇਤਿਹਾਸ ਦੇ ਪੰਨਿਆਂ ’ਚ ਹੀ ਗੁਆਚ ਗਏ’ ਦੇਸ਼ ਦੀ ਖ਼ਾਤਰ ਕੁਰਬਾਨ ਹੋਣ ਵਾਲੇ ਅਗਲੀ ਖ਼ਬਰ ਦੰਦਰਾਲਾ ਢੀਂਡਸਾ ਵਿਚੋਂ ਸ਼ਰਾਬ ਦਾ ਠੇਕਾ ਹਟਿਆ ਦਲਿਤ ਭਾਈਚਾਰੇ ਦੀ ਏਕਤਾ ਅਤੇ ਲੋਕਤੰਤਰੀ ਸੰਘਰਸ਼ ਦੀ ਵੱਡੀ ਜਿੱਤ-ਪਰਮਜ...
Ad Position 24