15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਤੇਜ਼ ਰਫ਼ਤਾਰ ਟਰਾਲੇ ਨੇ ਕਾਰ ਨੂੰ ਮਾਰੀ ਟੱਕਰ, ਪੰਜ ਜ਼ਖ਼ਮੀ, ਦੋ ਦੀ ਹਾਲਤ ਗੰਭੀਰ

Ad Position 21
No active advertisement
ਸਮਾਣਾ-ਚੀਕਾ ਰੋਡ 'ਤੇ ਪਿੰਡ ਅਜੀਮਗੜ੍ਹ ਨੇੜੇ ਹੋਏ ਸੜਕ ਹਾਦਸੇ 'ਚ ਕਾਰ ਅਤੇ ਜ਼ਖਮੀ ਹਰਵਿੰਦਰ ਸਿੰਘ | ਤਸਵੀਰਾਂ : ਹਰਵਿੰਦਰ ਸਿੰਘ ਟੋਨੀ <br/> 15-06-2026
ਸਮਾਣਾ, 14 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਚੀਕਾ ਰੋਡ 'ਤੇ ਪਿੰਡ ਅਜੀਮਗੜ੍ਹ ਨੇੜੇ ਰੇਤ ਨਾਲ ਭਰੇ ਇਕ ਤੇਜ਼ ਰਫ਼ਤਾਰ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਪੰਜ ਵਿਅਕਤੀ ਜ਼ਖਮੀ ਹੋ ਗਏ | ਹਾਦਸੇ 'ਚ ਕਾਰ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਸਮਾਣਾ ਤੋਂ ਕੈਥਲ ਵੱਲ ਜਾ ਰਹੇ ਸਨ | ਕਾਰ ਵਿਚ ਉਨ੍ਹਾਂ ਦੀ ਮਾਤਾ, ਭੂਆ, ਪਤਨੀ ਅਤੇ ਪੁੱਤਰ ਵੀ ਸਵਾਰ ਸਨ | ਜਦੋਂ ਉਨ੍ਹਾਂ ਦੀ ਕਾਰ ਪਿੰਡ ਅਜੀਮਗੜ੍ਹ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਰੇਤ ਨਾਲ ਭਰੇ ਟਰਾਲੇ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਹਾਦਸੇ ਵਿਚ ਹਰਵਿੰਦਰ ਸਿੰਘ, ਮਨਦੀਪ ਕੌਰ, ਪਰਮੀਤ ਕੌਰ, ਅਗਮਪਾਲ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ | ਸਾਰੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋ ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ |
ਜ਼ਖਮੀ ਹਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਟਰਾਲਾ ਚਾਲਕ ਨਸ਼ੇ ਦੀ ਹਾਲਤ ਵਿਚ ਸੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਟਰਾਲਾ ਕੈਥਲ ਵਲੋਂ ਆ ਰਿਹਾ ਸੀ ਅਤੇ ਅਚਾਨਕ ਉਨ੍ਹਾਂ ਦੀ ਕਾਰ ਨਾਲ ਟਕਰਾ ਗਿਆ | ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਭਾਰੀ ਵਾਹਨਾਂ ਦੀ ਤੇਜ਼ ਰਫ਼ਤਾਰ 'ਤੇ ਚਿੰਤਾ ਜਤਾਈ | ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਬੇਕਾਬੂ ਰਫ਼ਤਾਰ ਨਾਲ ਦੌੜ ਰਹੇ ਟਰਾਲੇ ਅਤੇ ਟਿੱਪਰ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਅਜਿਹੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ | ਮਹਿਮੂਦਪੁਰ ਪੁਲਿਸ ਚੌਕੀ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ-ਅਜੀਤ ਪਾਲ ਸਿੰਘ ਕੋਹਲੀ ਅਗਲੀ ਖ਼ਬਰ 2600 ਅਪ੍ਰੈਂਟਸ਼ਿਪ ਯੂਨੀਅਨ ਦਾ ਧਰਨਾ ਜਿਉਂ ਦਾ ਤਿਉਂ
Ad Position 24