15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹੜ੍ਹਾਂ ਤੋਂ ਰਾਹਤ, ਰੁਜ਼ਗਾਰ ਅਤੇ ਵਿਕਾਸ ਲਈ ਤਿਆਰ ਕੀਤੀ ਵਿਸ਼ੇਸ਼ ਯੋਜਨਾ-ਗੌਰਵ ਸੰਧੂ

Ad Position 21
No active advertisement
ਅਜੀਤ ਡੈਸਕ 15-06-2026
ਸਨੌਰ, 14 ਜੂਨ (ਸੋਖਲ)-ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਸਨੌਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਖੇਤਰ ਦੇ ਸਰਬਪੱਖੀ ਵਿਕਾਸ ਲਈ ਇਕ ਵਿਸਥਾਰਤ ਰੋਡ ਮੈਪ ਤਿਆਰ ਹੈ | ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਕਈ ਇਲਾਕੇ ਹਰ ਸਾਲ ਹੜ੍ਹਾਂ ਦੀ ਮਾਰ ਸਹਿੰਦੇ ਹਨ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ | ਇਸ ਸਮੱਸਿਆ ਦੇ ਪੱਕੇ ਹੱਲ ਲਈ ਉਨ੍ਹਾਂ ਵਲੋਂ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਪਾਣੀ ਦੀ ਨਿਕਾਸੀ, ਬੰਨ੍ਹਾਂ ਦੀ ਮਜ਼ਬੂਤੀ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ | ਗੌਰਵ ਸੰਧੂ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ | ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਇਕ ਵਿਸ਼ੇਸ਼ ਚਾਰਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਹਲਕੇ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ | ਇਸ ਤੋਂ ਇਲਾਵਾ ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਵਿਸਥਾਰਤ ਯੋਜਨਾਵਾਂ ਬਣਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਨੌਰ ਹਲਕੇ ਨੂੰ ਵਿਕਾਸ ਅਤੇ ਤਰੱਕੀ ਦੇ ਨਵੇਂ ਰਾਹ 'ਤੇ ਲੈ ਕੇ ਜਾਣਾ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ
Ad Position 22
No active advertisement
ਪਿਛਲੀ ਖ਼ਬਰ ਦੀ ਪਟਿਆਲਾ ਸੈਂਟਰਲ ਕੋਆਪਰੇਟਿਵ ਬੈਂਕ ਦੀ ਟੀਮ ਨੇ ਜਿੱਤਿਆ ਖ਼ਿਤਾਬ ਅਗਲੀ ਖ਼ਬਰ ਨੀਲਮ ਹਸਪਤਾਲ ਵਿਖੇ ਸਵੈ-ਇੱਛਤ ਖ਼ੂਨਦਾਨ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
Ad Position 24