ਨਾਭਾ, 14 ਜੂਨ (ਵਰਿੰਦਰ ਵਰਮਾ)-ਰਿਆਸਤੀ ਸ਼ਹਿਰ ਨਾਭਾ ਵਿਖੇ ਅਲਹੌਰਾ ਗੇਟ ਸ਼ਮਸ਼ਾਨ ਘਾਟ ਅਤੇ ਹੋਰ ਸਮਾਜ ਭਲਾਈ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਨਿਭਾਉਣ ਵਾਲੀ ਸੰਸਥਾ ਅਮਲ ਸੋਸਾਇਟੀ ਨਾਭਾ ਦੀ ਮਹੀਨਾਵਾਰ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਜਿਸ 'ਚ ਕਈ ਅਹਿਮ ਫ਼ੈਸਲੇ ਲਏ ਗਏ | ਮੀਟਿੰਗ ਉਪਰੰਤ ਬਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਿਛਲੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਮਿ੍ਤਕ ਸਰੀਰਾਂ ਦੇ ਸਸਕਾਰ ਲਈ ਗੈਸ ਵਾਲੀ ਭੱਠੀ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਪਾਣੀ ਵਾਲੀ ਟੈਂਕੀ ਵੀ ਨਵੀਂ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੋਸਾਇਟੀ ਦੇ ਪਾਰਕ ਵਿਚ ਬੱਚਿਆਂ ਤੇ ਬਜ਼ੁਰਗਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਓਪਨ ਜਿੰਮ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਲੋੜਵੰਦਾਂ ਲਈ ਬਣਾਏ ਗਏ ਕਮਿਊਨਿਟੀ ਹਾਲ ਲਈ ਲੰਗਰ ਵਾਲੇ ਸ਼ੈਡ ਨੂੰ ਉੱਚਾ ਅਤੇ ਸ਼ੈਡ ਵਿਚ ਵਾਧਾ ਕਰਨ ਦਾ ਵੀ ਫ਼ੈਸਲਾ ਲਿਆ ਗਿਆ | ਇਸ ਦੇ ਨਾਲ ਹੀ ਪਿਛਲੇ ਮਹੀਨੇ ਵਿਚ ਹੋਏ ਆਮਦਨ ਅਤੇ ਖ਼ਰਚ ਦਾ ਵੇਰਵਾ ਵੀ ਮੀਟਿੰਗ ਵਿਚ ਦੱਸਿਆ ਗਿਆ | ਜਿਸ ਨੂੰ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ | ਇਸ ਮੌਕੇ ਪ੍ਰਧਾਨ ਖਹਿਰਾ ਨੇ ਮੀਟਿੰਗ ਦੌਰਾਨ ਪਹੁੰਚੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਖਹਿਰਾ ਤੋਂ ਇਲਾਵਾ ਜਨਰਲ ਸਕੱਤਰ ਛੱਜੂ ਰਾਮ ਸਿੰਘੀ, ਮੀਤ ਪ੍ਰਧਾਨ ਪਿ੍ੰਸੀਪਲ ਅਮਰਜੀਤ ਵਰਮਾ, ਐੱਸ.ਐੱਸ. ਬੇਦੀ, ਅਜੀਤ ਸਿੰਘ ਖਹਿਰਾ ਸਲਾਹਕਾਰ, ਜੁਆਇੰਟ ਸਕੱਤਰ ਦਰਸ਼ਨ ਸਿੰਘ ਹਰਜਈ, ਐਡਵੋਕੇਟ ਰੀਤ ਇਕਬਾਲ ਸਿੰਘ ਮਝੈਲ, ਪਰਮਜੀਤ ਸਿੰਘ ਸੋਢੀ, ਕੈਸ਼ੀਅਰ ਸੁਖਪਿੰਦਰ ਸਿੰਘ ਸੰਧੂ, ਗੁਰਜਿੰਦਰ ਸਿੰਘ, ਮਲਕੀਤ ਸਿੰਘ ਅਟਵਾਲ, ਰਵੀ ਬੱਤਾ ਅਤੇ ਸੁਪਰਵਾਈਜ਼ਰ ਕੈਪਟਨ ਜਸਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |