15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਦੇਵ ਮਾਨ ਨੇ ਕੀਤਾ 9 ਕਰੋੜ ਦੀ ਲਾਗਤ ਨਾਲ ਬਣੀ ਛੀਟਾਂਵਾਲਾ ਸੜਕ ਦਾ ਉਦਘਾਟਨ

Ad Position 21
No active advertisement
ਪਿੰਡ ਛੀਟਾਂਵਾਲਾ ਸਥਿਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸੜਕ ਦਾ ਉਦਘਾਟਨ ਕਰਦੇ ਹੋਏ, ਨਾਲ ਪਿੰਡਾਂ ਦੇ ਵਾਸੀ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 15-06-2026
ਨਾਭਾ, 14 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸੜਕਾਂ ਦੇ ਵਿਕਾਸ ਨੂੰ ਲੈ ਕੇ ਜੰਗੀ ਪੱਧਰ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰਿਜ਼ਰਵ ਹਲਕਾ ਨਾਭਾ ਵਿਚ ਵੀ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਾਭਾ-ਭਵਾਨੀਗੜ੍ਹ ਰੋਡ ਤੋਂ ਭਲਵਾਨ ਵਾਇਆ ਛੀਟਾਂਵਾਲਾ ਯੂ.ਡੀ.ਆਰ.-58 ਸੜਕ ਦੇ ਉਦਘਾਟਨ ਮੌਕੇ ਕੀਤਾ ਗਿਆ | ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਇਸ ਸੜਕ ਦੀ ਅਪਗ੍ਰੇਡੇਸ਼ਨ ਅਤੇ ਪੰਜ ਸਾਲਾਂ ਦੇ ਰੱਖ-ਰਖਾਅ ਦੇ ਕੰਮ 'ਤੇ ਕਰੀਬ 9 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਸੜਕ ਦੀ ਲੰਬਾਈ 16.21 ਕਿੱਲੋਮੀਟਰ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾ ਰਹੀ ਹੈ ਅਤੇ ਹਲਕਾ ਨਾਭਾ ਵਿਚ ਵੀ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ | ਪਿੰਡ ਵਾਸੀਆਂ ਵਲੋਂ ਵਿਧਾਇਕ ਦੇਵ ਮਾਨ ਅਤੇ ਪੰਜਾਬ ਸਰਕਾਰ ਦਾ ਇਸ ਕਾਰਜ ਨੂੰ ਲੈਕੇ ਧੰਨਵਾਦ ਕੀਤਾ ਗਿਆ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁਖੇਵਾਲ, ਗੁਰਲਾਲ ਸਿੰਘ ਮੱਲੀ ਚੇਅਰਮੈਨ, ਵਿਕਾਸ ਬਾਤਿਸ਼ ਐੱਸ.ਡੀ.ਓ., ਮਨਦੀਪ ਰਠੌਰ ਜੇ.ਈ., ਭੁਪਿੰਦਰ ਕੱਲਰ ਮਾਜਰੀ, ਸਿਮਰਨਜੀਤ ਅੜਕ ਚੌਹਾਨ ਆਦਿ ਵੱਡੀ ਗਿਣਤੀ 'ਚ ਪਿੰਡਾਂ ਦੇ ਲੋਕ ਅਤੇ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਖੋਜ ਰਾਹੀਂ ਐੱਸ.ਆਈ.ਆਰ.ਡੀ. ਪੰਜਾਬ ਦੁਆਰਾ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਕੀਤਾ... ਅਗਲੀ ਖ਼ਬਰ ਫ਼ਰਦ ਕੇਂਦਰ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ
Ad Position 24