15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੰਜੀਵ ਸ਼ਰਮਾ ਕਾਲੂ ਨਾਲ ਕ੍ਰਿਸ਼ਨ ਚੰਦ ਬੁੱਧੂ ਨੇ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 15-06-2026
ਪਟਿਆਲਾ, 14 ਜੂਨ (ਸਿੱਧੂ)-ਸ਼ਹਿਰ ਦੀ ਸਿਆਸਤ ਵਿਚ ਕਿਸੇ ਵੀ ਵੱਡੇ ਸਿਆਸੀ ਐਲਾਨ ਜਾਂ ਧਮਾਕੇ ਤੋਂ ਪਹਿਲਾਂ ਸੀਨੀਅਰ ਕੌਂਸਲਰ ਕਿ੍ਸ਼ਨ ਚੰਦ ਬੁੱਧੂ ਵਲੋਂ ਸੰਜੀਵ ਸ਼ਰਮਾ ਕਾਲੂ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸੰਜੀਵ ਸ਼ਰਮਾ ਕਾਲੂ ਵਲੋਂ ਯੂਥ ਕਾਂਗਰਸ ਅਤੇ ਲੋਕ ਹਿਤ 'ਚ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ | ਹਾਜ਼ਰ ਆਗੂਆਂ ਨੇ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਨੌਜਵਾਨਾਂ ਦੀ ਆਵਾਜ਼ ਬਣ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ | ਜਨਤਾ ਦੀ ਸੇਵਾ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੰਜੀਵ ਸ਼ਰਮਾ ਕਾਲੂ ਦੀ ਵਚਨਬੱਧਤਾ ਕਾਬਿਲ-ਏ-ਤਾਰੀਫ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਐਡਵੋਕੇਟ ਸੇਵਕ ਸਿੰਘ ਝਿੱਲ, ਗੁਰਮੀਤ ਸਿੰਘ ਚੌਹਾਨ, ਹੇਮੰਤ ਪਾਠਕ, ਰਿਧਮ ਸ਼ਰਮਾ, ਹਰਮਨ ਕੋਹਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਖੋਜ ਰਾਹੀਂ ਐੱਸ.ਆਈ.ਆਰ.ਡੀ. ਪੰਜਾਬ ਦੁਆਰਾ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਕੀਤਾ...
Ad Position 24