ਮੋਹਾਲੀ ਵਿਖੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਲਈ ਵਿੱਕੀ ਘਨੌਰ ਦੀ ਅਗਵਾਈ 'ਚ ਵੱਡਾ ਕਾਫ਼ਲਾ ਰਵਾਨਾ
ਸ਼ੰਭੂ ਤੋਂ ਮੋਹਾਲੀ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਲਈ ਰਵਾਨਾ ਹੁੰਦੇ ਹੋਏ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ 'ਆਪ' ਆਗੂ | ਅਜੀਤ ਤਸਵੀਰ
<br/>
15-06-2026
ਇਸ ਰੋਡ ਸ਼ੋਅ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਮੋਹਾਲੀ ਦੇ ਪਿੰਡ ਸੋਹਾਣਾ, ਸੈਕਟਰ 78 ਵਿਖੇ ਪੰਜਾਬ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਪੰਜਾਬ ਸਪੋਰਟਸ ਵੈੱਲਫੇਅਰ ਬੋਰਡ ਦੇ ਮੈਂਬਰ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਅਗਵਾਈ ਹੇਠ ਘਨੌਰ ਹਲਕੇ ਤੋਂ ਵਰਕਰਾਂ, ਸਰਪੰਚਾਂ, ਪੰਚਾਂ ਅਤੇ ਅਹੁਦੇਦਾਰਾਂ ਦਾ ਇਕ ਵਿਸ਼ਾਲ ਕਾਫ਼ਲਾ ਸ਼ੰਭੂ ਤੋਂ ਪੂਰੇ ਉਤਸ਼ਾਹ ਨਾਲ ਮੋਹਾਲੀ ਲਈ ਰਵਾਨਾ ਹੋਇਆ | ਇਸ ਮੌਕੇ ਆਪਣੇ ਸੰਬੋਧਨ ਵਿਚ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ, ਮੋਹਾਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਸਾਸ਼ਨ 'ਤੇ ਪੂਰਨ ਭਰੋਸਾ ਜਤਾਇਆ ਹੈ | ਅੱਜ ਅਸੀਂ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੋਹਾਲੀ ਦੀ ਧਰਤੀ 'ਤੇ ਨਿੱਘਾ ਸਵਾਗਤ ਕਰਨ ਅਤੇ ਜਿੱਤ ਦੀ ਖੁਸ਼ੀ ਸਾਂਝੀ ਕਰਨ ਲਈ ਇਕੱਠੇ ਹੋਏ ਹਾਂ | ਇਹ ਜਿੱਤ ਆਮ ਲੋਕਾਂ ਦੇ ਪਿਆਰ ਦਾ ਪ੍ਰਤੀਕ ਹੈ ਅਤੇ ਅਸੀਂ ਇਸ ਕਾਫ਼ਲੇ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਸਿੰਘ ਹਰਪਾਲਪੁਰ ਸਮੇਤ ਵੱਡੀ ਗਿਣਤੀ 'ਚ ਪਾਰਟੀ ਦੇ ਜੁਝਾਰੂ ਨੌਜਵਾਨ ਸਾਥੀ ਸ਼ਾਮਲ ਸਨ | ਪੰਜਾਬ ਦੇ ਹਰ ਕੋਨੇ ਵਿਚ ਵਿਕਾਸ ਦੀ ਲਹਿਰ ਨੂੰ ਹੋਰ ਤੇਜ਼ ਕਰਾਂਗੇ | ਸਾਡਾ ਹਲਕਾ ਘਨੌਰ ਇਸ ਇਨਕਲਾਬੀ ਸਫ਼ਰ ਵਿਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਅੱਜ ਦਾ ਇਹ ਭਾਰੀ ਇਕੱਠ ਇਹ ਸਾਬਤ ਕਰਦਾ ਹੈ ਕਿ ਪਾਰਟੀ ਵਰਕਰਾਂ ਅਤੇ ਲੋਕਾਂ 'ਚ ਭਾਰੀ ਉਤਸ਼ਾਹ ਹੈ | ਅਸੀਂ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਜਾਰੀ ਰੱਖਾਂਗੇ | ਇਸ ਦੌਰਾਨ ਸਮੂਹ ਸਮਰਥਕਾਂ ਨੇ ਇਨਕਲਾਬ ਜ਼ਿੰਦਾਬਾਦ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਮਾਹੌਲ ਨੂੰ ਪੂਰੀ ਤਰ੍ਹਾਂ 'ਆਪ' ਮਈ ਬਣਾ ਦਿੱਤਾ | ਇਸ ਕਾਫ਼ਲੇ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਸਿੰਘ, ਸੀਨੀਅਰ ਆਗੂ ਸੁਖਬੀਰ ਸਿੰਘ ਸੁੱਖੀ ਗੁਰਨਾ ਖੇੜੀ, ਸੀਨੀਅਰ ਫਾਊਾਡਰ ਮੈਂਬਰ ਪੀਲੂ (ਮੋਹੀ), ਬਲਾਕ ਪ੍ਰਧਾਨ ਅਮਰ ਸਿੰਘ ਸੈਣੀ (ਬੀ.ਸੀ. ਵਿੰਗ), ਬਲਾਕ ਪ੍ਰਧਾਨ ਸੰਦੀਪ ਸਿੰਘ ਮਰਦਾਂਪੁਰ, ਸਰਪੰਚ ਮੇਹਰ ਸਿੰਘ ਮਰਦਾਂਪੁਰ, ਮੇਜਰ ਸਿੰਘ, ਕਮਲਜੀਤ ਸਿੰਘ, ਹਰਮਨ ਸਿੰਘ, ਸੀਨੀਅਰ ਆਗੂ ਜੱਗੀ ਭੰਗੂ ਹਰਪਾਲਪੁਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਿੰਕੂ ਘਨੌਰ, ਕਬੱਡੀ ਖਿਡਾਰੀ ਮਨੀ ਸਰਵਾਰਾ, ਸਮੇਤ ਵੱਡੀ