14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਰੇਸ਼ ਕੁਮਾਰ ਗਰਗ ਬਣੇ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਨਾਭਾ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 15-06-2026
ਨਾਭਾ, 14 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਅਤੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ | ਇਸ ਲੜੀ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਮੰਡਲ ਪੰਜਾਬ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਹਲਕਾ ਨਾਭਾ ਦੇ ਮਿਹਨਤੀ ਆਗੂ ਅਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਨਰੇਸ਼ ਕੁਮਾਰ ਗਰਗ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਪ੍ਰਧਾਨ ਨਰੇਸ਼ ਕੁਮਾਰ ਗਰਗ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਜੀਤ ਮਜੀਠੀਆ, ਪੰਜਾਬ ਪ੍ਰਧਾਨ ਐਨ ਕੇ ਸ਼ਰਮਾ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸੀਨੀਅਰ ਆਗੂ ਅਤੇ ਉਦਯੋਗਪਤੀ ਅਸ਼ੋਕ ਬਾਂਸਲ, ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਕੌਂਸਲਰ ਗੁਰਸੇਵਕ ਸਿੰਘ ਗੋਲੂ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ, ਉਹਨਾਂ ਕਿਹਾ ਕਿ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਲਝਾ ਕੇ ਹੱਲ ਕੱਢਿਆ ਜਾ ਸਕੇ | ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਪਾਰੀ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ | ਨਰੇਸ਼ ਕੁਮਾਰ ਗਰਗ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਵਾਂਗਾ, ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੀ ਨਾਲ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਉਣਗੇ ਅਤੇ ਸੂਬਾ ਪੰਜਾਬ ਦੇ ਮੁੱਖ ਮੰਤਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵਲੋਂ ਮੌਕਾ ਮਿਲਿਆ ਤਾਂ ਹਲਕੇ ਦੇ ਵਿਕਾਸ ਲਈ ਵਧੀਆ ਚਾਰਟ ਉਪਲਬਧ ਹੈ-ਗੌਰਵ ਸੰਧੂ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ 'ਚ 'ਮੇਰੀ ਰਸੋਈ' ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ
Ad Position 24