14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ-ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 15-06-2026
• ਸਿਹਤ ਮੰਤਰੀ ਨੇ ਦਸਮੇਸ਼ ਨਗਰ ਤੋਂ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ
ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ | ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਿਆਂ ਅਜਿਹੀਆਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ |
ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ | ਇਸ ਮੌਕੇ ਵਾਰਡ ਨੰਬਰ 3 ਦੇ ਐਮ.ਸੀ. ਜਤਿੰਦਰ ਐਸ ਕੇ ਅਤੇ ਚਰਨਜੀਤ ਐਸ.ਕੇ. ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ | ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ 'ਤੇ ਚਰਚਾ ਲਈ ਮਹਾਰਾਸ਼ਟਰ ਰਵਾਨਾ ਹੋਏ ਕਿਸਾਨ ਆਗੂ ਅਗਲੀ ਖ਼ਬਰ ਪਾਰਟੀ ਵਲੋਂ ਮੌਕਾ ਮਿਲਿਆ ਤਾਂ ਹਲਕੇ ਦੇ ਵਿਕਾਸ ਲਈ ਵਧੀਆ ਚਾਰਟ ਉਪਲਬਧ ਹੈ-ਗੌਰਵ ਸੰਧੂ
Ad Position 24