14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕਿਸਾਨ ਖੁਦਕੁਸ਼ੀਆਂ ਦੇ ਮੁੱਦੇ 'ਤੇ ਚਰਚਾ ਲਈ ਮਹਾਰਾਸ਼ਟਰ ਰਵਾਨਾ ਹੋਏ ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 15-06-2026
ਦੇਵੀਗੜ੍ਹ, 14 ਜੂਨ (ਰਾਜਿੰਦਰ ਸਿੰਘ ਮੌਜੀ)-ਮਹਾਰਾਸ਼ਟਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸੱਦੀ ਗਈ ਇਕ ਹਫ਼ਤੇ ਦੀ ਕੌਮੀ ਕਨਵੈੱਨਸ਼ਨ ਵਿਚ ਹਿੱਸਾ ਲੈਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਅਤੇ ਪੰਜਾਬ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ ਅੱਜ ਮਹਾਂਰਾਸ਼ਟਰ ਲਈ ਰਵਾਨਾ ਹੋ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਇਸ ਕਨਵੈੱਨਸ਼ਨ ਦਾ ਮੁੱਖ ਉਦੇਸ਼ ਆਰਥਿਕ ਤੰਗੀਆਂ ਕਾਰਨ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਗੰਭੀਰ ਮੁੱਦੇ 'ਤੇ ਚਰਚਾ ਕਰਨਾ ਹੈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਪੋਰਟ ਮੁਤਾਬਿਕ ਦੇਸ਼ ਭਰ 'ਚ ਹੁਣ ਤੱਕ 7 ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਜਿਸ 'ਚੋਂ ਇਕੱਲੇ ਮਹਾਰਾਸ਼ਟਰ ਵਿਚ ਪਿਛਲੇ ਪੰਜ ਸਾਲਾਂ ਦੌਰਾਨ 17 ਹਜ਼ਾਰ ਤੋਂ ਵੱਧ ਕਿਸਾਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਚੁੱਕੇ ਹਨ | ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਨੀਤਕ ਪਾਰਟੀਆਂ ਇਨ੍ਹਾਂ ਮੌਤਾਂ ਨੂੰ ਪਰਿਵਾਰਕ ਕਲ਼ੇਸ਼ ਨਾਲ ਜੋੜ ਕੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ | ਬਹਿਰੂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪਿਛਲੇ 30-40 ਸਾਲਾਂ ਵਿਚ ਖੇਤੀ ਲਾਗਤਾਂ (ਖਾਦਾਂ, ਕੀਟਨਾਸ਼ਕ, ਡੀਜ਼ਲ, ਮਜ਼ਦੂਰੀ) ਵਿਚ ਬੇਤਹਾਸ਼ਾ ਵਾਧਾ ਹੋਇਆ ਹੈ ਪਰ ਫ਼ਸਲਾਂ ਦੇ ਭਾਅ ਉਸ ਅਨੁਪਾਤ ਵਿਚ ਨਹੀਂ ਵਧੇ, ਜਿਸ ਕਾਰਨ ਕਿਸਾਨ ਕਰਜ਼ੇ ਦੇ ਜਾਲ ਵਿਚ ਫਸ ਗਿਆ ਹੈ | ਉਨ੍ਹਾਂ ਕਿਹਾ ਕਿ ਡਾ. ਐਮ.ਐਸ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਨਾ ਕਰਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਦੇਸ਼ ਲਈ ਇਕ ਵਿਗਿਆਨਕ ਖੇਤੀ ਨੀਤੀ ਬਣਾਈ ਜਾਵੇ | ਕਨਵੈੱਨਸ਼ਨ ਦੇ ਏਜੰਡੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਐਮ. ਐਸ. ਪੀ. ਦੀ ਕਾਨੂੰਨੀ ਗਰੰਟੀ 'ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ | ਉਨ੍ਹਾਂ ਸਮੂਹ ਕਿਸਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਖ਼ੁਦਕੁਸ਼ੀ ਕੋਈ ਹੱਲ ਨਹੀਂ ਹੈ, ਸਗੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਪਣਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਪਾਰੀ ਦਲ ਬਣਿਆ-ਲੌਟ ਲਖਵੀਰ ਸਿੰਘ ਲੌਟ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰਿਆਂ ਅਹੁਦ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ-ਡਾ. ਬਲਬੀਰ ਸਿੰਘ
Ad Position 24