14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਤੁੰਗਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, 12 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

Ad Position 21
No active advertisement
ਨਾਭਾ ਦੇ ਪਿੰਡ ਤੁੰਗਾਂ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 15-06-2026
ਨਾਭਾ,14 ਜੂਨ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡ ਤੁੰਗਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ 12 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਪਾਰਟੀ 'ਚ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ | ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਲਾਕੇ ਵਿਚ ਨਵੀਆਂ ਸੜਕਾਂ ਦੀ ਉਸਾਰੀ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਵਾਂ-ਭੈਣਾਂ ਸਮੇਤ ਹਰ ਵਰਗ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੇ ਫਾਰਮ ਬਿਨਾਂ ਕਿਸੇ ਭੇਦਭਾਵ ਦੇ ਭਰੇ ਜਾ ਰਹੇ ਹਨ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਹੂਲਤਾਂ ਪਹੁੰਚ ਸਕਣ | ਵਿਧਾਇਕ ਦੇਵ ਮਾਨ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ, ਮੇਜਰ ਸਿੰਘ ਤੁੰਗਾਂ, ਸਿਮਰਨਜੀਤ ਅੜਕ ਚੌਹਾਨ, ਗੁਰਚਰਨ ਸਿੰਘ ਧਨੋਰੀ, ਜਸਵੀਰ ਸਿੰਘ ਵਜੀਦਪੁਰ, ਬਾਬਾ ਜਰਨੈਲ ਸਿੰਘ, ਜਗਪਾਲ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਕਾਲਾ ਸਿੰਘ, ਸਪਿੰਦਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ ਪਾਲੀ, ਜੀਤ ਸਿੰਘ, ਗੁਰਦੀਪ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਹਿਤ ਮਹਿੰਦਰਾ ਨੇ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਅਤੇ ਵੋਟਰ ਮੈਪਿੰਗ ਮੁਹਿੰਮ ਨੂੰ ਸਫਲ ਬਣਾਉਣ ਦਾ ਦਿੱਤਾ ਸੱਦਾ... ਅਗਲੀ ਖ਼ਬਰ ਪੰਜਾਬ 'ਚ ਬਦਲੇਗੀ ਸਿਆਸੀ ਹਵਾ, ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਲਗਭਗ ਤੈਅ- ਜਥੇਦਾਰ ਗੜੀ
Ad Position 24