07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਿਸ ਦਾ ਸ਼ਿਕੰਜਾ

Ad Position 21
No active advertisement
ਅਜੀਤ ਡੈਸਕ 16-06-2026
ਦੇਵੀਗੜ੍ਹ, 15 ਜੂਨ (ਰਾਜਿੰਦਰ ਸਿੰਘ ਮੌਜੀ)-ਸ਼ਹਿਰ ਵਿਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਜ਼ੁਲਕਾਂ ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਵਲੋਂ ਅੱਡਾ ਦੇਵੀਗੜ੍ਹ 'ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ | ਇਸ ਦੌਰਾਨ ਹੁਲੜਬਾਜੀ ਕਰਨ ਵਾਲੇ ਨੌਜਵਾਨਾਂ, ਬਿਨਾਂ ਨੰਬਰ ਪਲੇਟਾਂ ਤੋਂ ਮੋਟਰਸਾਈਕਲ ਚਲਾਉਣ ਵਾਲਿਆਂ ਅਤੇ ਓਵਰਲੋਡ ਵਾਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕਈ ਚਲਾਨ ਕੱਟੇ ਗਏ | ਪੁਲਿਸ ਦੀ ਇਸ ਕਾਰਵਾਈ ਦੌਰਾਨ ਖ਼ਾਸ ਤੌਰ 'ਤੇ ਉਨ੍ਹਾਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਜੋ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਕੇ ਆਮ ਲੋਕਾਂ ਲਈ ਖ਼ਤਰਾ ਬਣ ਰਹੇ ਸਨ | ਕਈ ਬਾਈਕ ਸਵਾਰਾਂ ਕੋਲ ਨਾ ਤਾਂ ਕੋਈ ਦਸਤਾਵੇਜ਼ ਮੌਜੂਦ ਸਨ ਅਤੇ ਨਾ ਹੀ ਉਨ੍ਹਾਂ ਦੀਆਂ ਗੱਡੀਆਂ 'ਤੇ ਨੰਬਰ ਪਲੇਟਾਂ ਲੱਗੀਆਂ ਹੋਈਆਂ ਸਨ | ਇਸ ਤੋਂ ਇਲਾਵਾ, ਸ਼ਹਿਰ ਵਿਚੋਂ ਲੰਘਣ ਵਾਲੇ ਓਵਰਲੋਡ ਵਾਹਨਾਂ, ਜੋ ਸੜਕਾਂ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਹਾਦਸਿਆਂ ਦਾ ਕਾਰਨ ਬਣਦੇ ਹਨ, ਨੂੰ ਵੀ ਰੋਕ ਕੇ ਉਨ੍ਹਾਂ ਦੇ ਮੌਕੇ 'ਤੇ ਚਲਾਨ ਕੱਟੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਇੰਸਪੈਕਟਰ ਕਰਮਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਆਵਾਜਾਈ ਦੇ ਨਿਯਮਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਕੁਝ ਲੋਕ, ਖ਼ਾਸ ਕਰਕੇ ਨੌਜਵਾਨ, ਬਿਨਾਂ ਨੰਬਰ ਪਲੇਟਾਂ ਦੇ ਬਾਈਕ ਚਲਾ ਕੇ ਨਾ ਸਿਰਫ ਕਾਨੂੰਨ ਤੋੜ ਰਹੇ ਹਨ, ਸਗੋਂ ਜੁਰਮਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵੀ ਕਰਦੇ ਹਨ | ਉਨ੍ਹਾਂ ਕਿਹਾ ਕਿ ਓਵਰਲੋਡ ਗੱਡੀਆਂ ਸ਼ਹਿਰ ਦੇ ਟਰੈਫ਼ਿਕ ਨੂੰ ਜਾਮ ਕਰਨ ਦੇ ਨਾਲ ਹਾਦਸਿਆਂ ਦਾ ਵੱਡਾ ਕਾਰਨ ਬਣਦੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਲਾਲ ਨੀਲੀ ਬੱਤੀ ਲਗਾਕੇ ਹੂਟਰ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ | ਇਸ ਮੌਕੇ ਸਹਾਇਕ ਤਰਸੇਮ ਸਿੰਘ, ਸਹਾਇਕ ਥਾਣੇਦਾਰ ਜਸਵਿੰਦਰ ਸਿੰਘ, ਹੌਲਦਾਰ ਬਲਕਾਰ ਸਿੰਘ, ਜਸਵੀਰ ਸਿੰਘ ਅਤੇ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਰੰਗਲਾ ਪੰਜਾਬ ਮੁਹਿੰਮ ਅਧੀਨ ਸਮਾਣਾ 'ਚ 2 ਕਰੋੜ ਰੁਪਏ ਖ਼ਰਚੇਗੀ- ਜੌੜਾਮਾਜਰਾ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ. ਡੀ. ਸੀ. ਵਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ
Ad Position 24