ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵਲੋਂ ਪਾਰਟੀ ਅਤੇ ਪੰਜਾਬ ਸਰਕਾਰ ਵਿਚ ਨਵੇਂ ਅਹੁਦਿਆਂ 'ਤੇ ਨਿਯੁਕਤ ਕੀਤੀਆਂ ਗਈਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਹਨ | ਸਨਮਾਨਿਤ ਹੋਣ ਵਾਲਿਆਂ ਵਿਚ ਜ਼ਿਲ੍ਹਾ ਪ੍ਰੀਸਦ ਦੇ ਚੇਅਰਮੈਨ ਗੁਰਦੇਵ ਟਿਵਾਣਾ, ਸਟੇਟ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਅਮਰਜੀਤ ਸਿੰਘ ਰਾਮਗੜ੍ਹੀਆ, ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤਿ੍ਲੋਕ ਜੈਨ, ਟਰੇਡ ਕਮਿਸ਼ਨ ਹਲਕਾ ਸਮਾਣਾ ਦੇ ਚੇਅਰਮੈਨ ਰਾਜੂ ਛਾਬੜਾ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪ੍ਰਦੇਸ਼ ਸੰਯੁਕਤ ਸਕੱਤਰ ਮੋਨਿਕਾ ਸ਼ਰਮਾ, ਮਹਿਲਾ ਵਿੰਗ ਦੀ ਜ਼ਿਲ੍ਹਾ ਜਨਰਲ ਸਕੱਤਰ ਦੀਪ ਮਾਲਾ ਦੁੱਗਲ, ਪਟਿਆਲਾ ਸਹਿਰੀ ਦੇ ਬਲਾਕ ਇੰਚਾਰਜ ਰਾਜਬੀਰ ਸਿੰਘ ਚਹਿਲ ਅਤੇ ਰਜਿੰਦਰ ਮੋਹਨ ਸ਼ਾਮਲ ਸਨ | ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੋਗ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਹੋਰ ਮਜਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ | ਸਨਮਾਨਿਤ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ | ਇਸ ਮੌਕੇ ਟਰੇਡ ਕਮਿਸ਼ਨ ਪਟਿਆਲਾ ਦੇ ਮੈਂਬਰ ਨਿਰਮਲ ਝਨੇੜੀ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਇੰਚਾਰਜ ਸੁਮੀਤ ਟਕੇਜਾ, ਮਹਿਲਾ ਵਿੰਗ ਦੀਆਂ ਬਲਾਕ ਇੰਚਾਰਜ ਬਲਵਿੰਦਰ ਕੌਰ ਕੋਹਲੀ, ਕਮਲਾ ਰਾਣੀ, ਅਰੁਣਾ ਰਾਣੀ, ਸੁਰਜੀਤ ਡਕਾਲਾ ਅਤੇ ਸ਼ਰੂਤੀ ਮਿੱਤਲ, ਸੀਨੀਅਰ ਆਗੂ ਗੁਰਨੇਕ ਭੱਟੀ ਅਤੇ ਦਰਸ਼ਨ ਸਿੰਘ, ਯੂਥ ਆਗੂ ਸੁਰਿੰਦਰ ਨਿੱਕੂ, ਸਰਪੰਚ ਭੋਲਾ ਸਿੰਘ, ਗੁਰਮੀਤ ਢੀਂਡਸਾ, ਮਨਪ੍ਰੀਤ ਸਿੰਘ, ਸੁਖਜੀਤ, ਸੁਖਵਿੰਦਰ, ਮਨਪ੍ਰੀਤ ਸਮੇਤ ਵੱਡੀ ਗਿਣਤੀ 'ਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ |