ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਕੁਲ ਹਿੰਦ ਕਾਂਗਰਸ ਦੇ ਸਹਿ ਖ਼ਜ਼ਾਨਚੀ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐਨ.ਐਸ.ਯੂ.ਆਈ. ਪੰਜਾਬ ਦੇ ਸਾਬਕਾ ਪ੍ਰਧਾਨ ਹਰਪਾਲ ਰੰਧਾਵਾ ਅੱਜ ਮੁਹਾਲੀ ਵਿਚ ਕਤਲ ਕੀਤੀ ਗਈ ਪਟਿਆਲਾ ਦੀ ਲੜਕੀ ਡਿੰਪਲ ਖੱਤਰੀ ਦੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਅਤੇ ਡਿੰਪਲ ਖੱਤਰੀ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ, ਜਿਸ ਵਿਚ ਪੜ੍ਹੀ ਲਿਖੀ ਹੋਣਹਾਰ ਲੜਕੀ ਨੂੰ ਸਮੇਂ ਤੋਂ ਪਹਿਲਾਂ ਹੀ ਇਸ ਸੰਸਾਰ ਨੂੰ ਅਲਵਿਦਾ ਕਹਿਣਾ ਪਿਆ | ਜਿਸ ਲੜਕੀ ਨੇ ਦੇਸ਼ ਅਤੇ ਆਪਣੇ ਸਮਾਜ ਦਾ ਨਾਮ ਦੁਨੀਆ ਵਿਚ ਰੌਸ਼ਨ ਕਰਨਾ ਸੀ ਉਸ ਦਾ ਕਤਲ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਡਿੰਪਲ ਖੱਤਰੀ ਦੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਗਿਆ ਹੈ | ਇਸ ਮੌਕੇ ਮਯੰਕ ਬਾਤਿਸ਼ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ |