ਪਟਿਆਲਾ, 15 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਦਾ ਵਿਦੇਸ਼ ਦੌਰੇ ਤੋਂ ਪਰਤਣ ਉਪਰੰਤ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ¢ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਉਪ ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ, ਰਜਿਸਟਰਾਰ ਡਾ.ਦਵਿੰਦਰਪਾਲ ਸਿੰਘ, ਪ੍ਰੋਫੈਸਰ ਇੰਚਾਰਜ ਵਿੱਤ ਡਾ.ਬੀ.ਬੀ. ਸਿੰਗਲਾ ਨਾਲ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ¢ ਸੰਘਰਸ਼ ਕਮੇਟੀ ਦੇ ਕਨਵੀਨਰ ਅਮਰਜੀਤ ਕÏਰ ਗਿੱਲ ਅਤੇ ਮੁਲਾਜ਼ਮ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗੈਰ ਅਧਿਆਪਨ ਕਰਮਚਾਰੀਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸੰਘਰਸ਼ ਕਮੇਟੀ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੈ¢ ਮੀਟਿੰਗ ਦÏਰਾਨ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਸਮਾਂ ਬੱਧ ਵਰਕਚਾਰਜ ਕਰਨ ਦੀ ਤਜਵੀਜ਼ ਰੱਖੀ ਗਈ¢ ਐਡਹਾਕ ਕਲਰਕਾਂ ਨੂੰ ਰੈਗੂਲਰ ਕਰਨ ਸੰਬੰਧੀ ਹੋਣ ਵਾਲੀ ਮੀਟਿੰਗ ਨੂੰ ਨੇਪਰੇ ਚਾੜ੍ਹਨ ਸਬੰਧੀ ਮੰਗ ਤੇ ਜ਼ੋਰ ਦਿੱਤਾ ਗਿਆ¢ਗੈਰ ਅਧਿਆਪਨ ਸੀ ਵਰਗ ਕਾਮਿਆਂ ਦੇ ਟਾਈਪ ਟੈਸਟ, ਸੇਵਾਮੁਕਤੀ ਸਮੇਂ ਅਦਾਇਗੀਆਂ ਯਕੀਨੀ ਬਣਾਉਣ, ਤਨਖਾਹਾਂ ਸਮੇਂ ਸਿਰ ਜਾਰੀ ਕਰਵਾਉਣ, ਤਰੱਕੀਆਂ ਆਦਿ ਕਰਮਚਾਰੀਆਂ ਵਲੋਂ ਦਿੱਤੇ ਮੰਗ ਪੱਤਰਾ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਉਪ- ਕੁਲਪਤੀ ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਕਿ ਸਾਰੇ ਮੁਲਾਜ਼ਮਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਂਟ ਰਿਲੀਜ਼ ਹੋਣ ਤੇ ਜਲਦ ਤਨਖਾਹਾਂ ਜਾਰੀ ਕੀਤੀਆਂ ਜਾਣਗੀਆਂ¢ ਮੀਟਿੰਗ ਦÏਰਾਨ ਜਤਿੰਦਰਪਾਲ ਸਿੰਘ, ਸੰਦੀਪ ਰਾਜਪੁਰਾ ਸਕੱਤਰ, ਮਨਜੀਤ ਸਿੰਘ ਖਜ਼ਾਨਚੀ, ਕੁਲਦੀਪ ਸਿੰਘ, ਪਰਮਿੰਦਰ ਕÏਰ, ਗੁਰਜੀਤ ਕÏਰ, ਮਮਤਾ ਰਾਣੀ, ਕਾਲਾ ਪ੍ਰਧਾਨ, ਗੁਰਤੇਜ ਸਿੰਘ, ਕਮਲਦੀਪ ਸਿੰਘ, ਰਾਜੇਸ਼ ਗੱਗੂ, ਗੁਰਦੀਪ ਸਿੰਘ ਆਦਿ ਮÏਜੂਦ ਸਨ¢