07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਾਤਿਸ਼ਾਹੀ ਪੰਜਵੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026

ਪਟਿਆਲਾ, 18 ਜੂਨ (ਅ.ਸ. ਆਹਲੂਵਾਲੀਆ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤਾਂ ਵਲੋਂ ਗੁਰੂਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ ਗਿਆ। ਦੀਵਾਨ ਹਾਲ ਵਿਖੇ ਕਰਵਾਏ ਸਮਾਗਮ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨਾਂ ਨੇ ਮਨੁੱਖੀ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਾਂਝੀਵਾਲਤਾ ਲਈ ਅਦੁੱਤੀ ਕੁਰਬਾਨੀ ਦਿੱਤੀ। ਗੁਰੂ ਸਾਹਿਬ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਅਤੇ ਬਹੁਤ ਹੀ ਸਹਿਜ, ਸੰਜਮ ਤੇ ਦਿ੍ਰੜਤਾ ਨਾਲ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਉਸ ਸਮੇਂ ਦੀ ਰਾਜ ਸ਼ਕਤੀ ਹਾਰ ਦਿੱਤੀ। ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸਹੀਦੀ ਨੇ ਮੁਗ਼ਲ ਸਾਮਰਾਜ ਦੀਆਂ ਜੜਾਂ ਪੁੱਟਣ ਦਾ ਕੰਮ ਕੀਤਾ ਅਤੇ ਮਨੁੱਖਤਾ ਨੂੰ ਜਬਰ ਅਤੇ ਜ਼ੁਲਮ ਅੱਗੇ ਲੜਨ ਦੀ ਜੀਵਨ ਜਾਂਚ ਪ੍ਰਦਾਨ ਕੀਤੀ। ਉਨਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਗੈਰ ਸਹਿਮਤੀ ਦੇ ਜਾਗਤ ਜੋਤਿ ਸਤਿਕਾਰ ਐਕਟ ਵਿਚ ਸੋਧ ਕਰਕੇ ਬੇਅਦਬੀ ਕਾਨੂੰਨ ਲਿਆਉਣਾ ਮੰਦਭਾਗਾ ਕਦਮ ਹੈ, ਜਿਨਾਂ ਦਾ ਮੰਤਵ ਆਪਣੀ ਸਿਆਸੀ ਇੱਛਾ ਪੂਰੀ ਕਰਨਾ ਹੈ, ਜੋ ਜਬਰ ਤੇ ਜ਼ੁਲਮ ਦੀ ਇੰਤਾਹ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਬੀ.ਸੀ. ਵਿੰਗ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖ਼ੂਪੁਰਾ, ਬਲਵਿੰਦਰ ਸਿੰਘ ਨੇਪਰਾ, ਸਾਬਕਾ ਸਕੱਤਰ ਗੁਰਦਰਸ਼ਨ ਸਿੰਘ, ਸ਼ਮਸ਼ੇਰ ਸਿੰਘ ਬਡੂੰਗਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ਼ਹਿਰ ਨਾਲ ਲਗਦੀਆਂ ਕਾਲੋਨੀਆਂ ਦੇ ਵਸਨੀਕਾਂ ਦੀ ਲਈ ਸਾਰ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਯਾਤਰਾ ਲਈ ਕੀਤਾ ਰਵਾਨਾ
Ad Position 24
No active advertisement