ਨਾਭਾ, 18 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੰਜਾਬ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਤਹਿਤ ਨਾਭਾ ਹਲਕਾ ਵਿਚ ਵੀ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਾਰਟੀ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਅੱਜ ਵੀ ਕਈ ਵਰਕਰਾਂ ਅਤੇ ਆਮ ਲੋਕਾਂ ਵਲੋਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਫੋਨ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਕਰਕੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਧਰਮਿੰਦਰ ਸਿੰਘ ਸੁਖੇਵਾਲ, ਸਿਮਰਨ ਅੜਕ ਚੋਹਾਨ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਬੀਰ ਸਿੰਘ ਵਜੀਦਪੁਰ, ਰਾਜੀ ਪਾਠਕ ਸਰਪੰਚ, ਮੇਜਰ ਸਿੰਘ ਤੁੰਗਾ, ਜਸਵਿੰਦਰ ਸਿੰਘ ਅਚੱਲ ਸਰਪੰਚ, ਕਪਿਲ ਮਾਨ, ਹਰਪ੍ਰੀਤ ਕੌਰ ਹਸਨਪੁਰ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।