06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ-ਜੱਸੀ ਸੋਹੀਆਂ ਵਾਲਾ

Ad Position 21
No active advertisement
ਅਜੀਤ ਡੈਸਕ 20-06-2026
ਨਾਭਾ, 19 ਜੂਨ (ਜਗਨਾਰ ਸਿੰਘ ਦੁਲੱਦੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਨਗਰ ਵਿਖੇ ਕਰਵਾਏ ਗਏ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ 41 ਦਿਨਾਂ ਦੀ ਲੜੀ ਚਲਾ ਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਅੱਜ ਕਰਵਾਏ ਗਏ ਸਮਾਗਮ ਮੌਕੇ ਸਮਾਗਮ ਮੌਕੇ ਕਥਾਵਾਚਕ ਭਾਈ ਸੱਤਪਾਲ ਸਿੰਘ ਮਸਤੂਆਣਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਜਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸਥਾਨਕ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਬੀਬੀ ਸੁਰਿੰਦਰ ਕੌਰ ਖਾਲਸਾ ਸਾਬਕਾ ਸਰਪੰਚ ਦੀ ਅਗਵਾਈ ਹੇਠ ਵੱਖ ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਦਰਬਾਰਾ ਸਿੰਘ ਟੋਡਰਵਾਲ, ਗੁਰਨਾਮ ਸਿੰਘ ਫੌਜੀ, ਸ਼ਿਆਮ ਸਿੰਘ, ਰਣਜੀਤ ਸਿੰਘ ਸਰਪੰਚ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਦੀਪ ਆਦਿ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਨਾਭਾ ਵਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ- ਰਾਜੇਸ਼ ਬਾਂਸਲ ਬੱਬੂ, ਰਮਨ ਸਿੰਗਲਾ ਅਗਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫ਼ਟ ਅਤੇ ਆਈ. ਆਈ. ਐਮ. ਲਖਨਊ ਵਿਖੇ ਨਵੀਨਤਾ ਦਾ ਕੀਤਾ ਪ੍ਰਦਰਸ਼ਨ
Ad Position 24
No active advertisement