10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਕਥਿਤ ਜਾਅਲੀ ਵੀਡੀਓ ਮਾਮਲੇ ’ਤੇ ਭੜਕੇ ‘ਆਪ’ ਆਗੂ, ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-06-2026
ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕਥਿਤ ਜਾਅਲੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਵਲੋਂ ਤ੍ਰਿਵੇਣੀ ਚੌਂਕ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਅਤੇ ਅਕਾਲੀ ਦਲ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਕੀਤਾ ਗਿਆ। ਪਾਰਟੀ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾਈਆਂ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਥਿਤ ਜਾਅਲੀ ਵੀਡੀਓ ਦਾ ਮਾਮਲਾ ਵੀ ਇਸੇ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਦੀ ਚੁਣੀ ਹੋਈ ਸਰਕਾਰ ਅਤੇ ਮੁੱਖ ਮੰਤਰੀ ਦੀ ਅਕਸ਼ ਨੂੰ ਢਾਹ ਲਗਾਉਣਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਅਕਾਲੀ ਦਲ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਆਪਣੇ ਆਗੂ ਨਾਲ ਡਟ ਕੇ ਖੜ੍ਹਾ ਹੈ ਅਤੇ ਪੰਜਾਬ ਦੇ ਲੋਕ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ। ਆਗੂਆਂ ਨੇ ਕਿਹਾ ਕਿ ਸੱਚਾਈ ਸਾਹਮਣੇ ਆਉਣ ਨਾਲ ਵਿਰੋਧੀ ਧਿਰਾਂ ਦੀ ਨਕਾਰਾਤਮਕ ਰਾਜਨੀਤੀ ਦਾ ਪਰਦਾਫਾਸ਼ ਹੋ ਗਿਆ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਪਾਰਟੀ ਦੇ ਪ੍ਰਦੇਸ਼ ਸਕੱਤਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ, ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਵੀਰਪਾਲ ਕੌਰ ਚਹਿਲ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਦਲਿਤ ਵਿੰਗ ਦੇ ਪ੍ਰਦੇਸ਼ ਸਕੱਤਰ ਅਮਰੀਕ ਸਿੰਘ ਬੰਗੜ ਅਤੇ ਜ਼ਿਲ੍ਹਾ ਸਕੱਤਰ ਅਮਿਤ ਡਾਬੀ ਵਿਸ਼ੇਸ਼ ਤੌਰ ֈ’ਤੇ ਹਾਜ਼ਰ ਸਨ। ਧਰਨੇ ’ਚ ਚੇਅਰਮੈਨ ਮਾਰਕਿਟ ਕਮੇਟੀ ਘਨੌਰ ਜਰਨੈਲ ਸਿੰਘ ਮਨੂ, ਚੇਅਰਮੈਨ ਮਾਰਕਿਟ ਕਮੇਟੀ ਪਟਿਆਲਾ ਅਸ਼ੋਕ ਸਿਰਸਵਾਲ, ਚੇਅਰਮੈਨ ਮਾਰਕਿਟ ਕਮੇਟੀ ਪਾਤੜਾਂ ਮਹਿੰਗਾ ਸਿੰਘ ਬਰਾੜ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ, ਹਲਕਾ ਸੰਗਠਨ ਇੰਚਾਰਜ ਸਮਾਣਾ ਗੁਲਜਾਰ ਸਿੰਘ ਵਿਰਕ, ਚੇਅਰਮੈਨ ਜ਼ਿਲ੍ਹਾ ਟਰੇਡ ਕਮਿਸ਼ਨ ਵਿਨੋਦ ਸਿੰਗਲਾ, ਹਲਕਾ ਚੇਅਰਮੈਨ ਟਰੇਡ ਕਮਿਸ਼ਨ ਪੁਨੀਤ ਬੁੱਧੀਰਾਜਾ, ਮੈਂਬਰ ਨਿਰਮਲ ਝਨੇੜੀ, ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਆਰਤੀ ਗੁਪਤਾ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਅਮਰ ਸੰਘੇੜਾ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਲਾਂਬਾ, ਬਲਾਕ ਪ੍ਰਧਾਨ ਪਾਤੜਾਂ ਭਗਵਤ ਦਿਆਲ ਨਿੱਕਾ, ਦੀਪਮਾਲਾ ਦੁੱਗਲ, ਰੂਬੀ ਭਾਟੀਆ, ਮੋਨਿਕਾ ਸ਼ਰਮਾ, ਜ਼ਿਲ੍ਹਾ ਦਲਿਤ ਵਿੰਗ ਇੰਚਾਰਜ ਧਰਮਪਾਲ ਨਾਹਰ, ਦਵਿੰਦਰ ਮੱਟੂ, ਅਮਨ ਜੌਲੀ, ਗੋਬਿੰਦ ਬਡੂੰਗਰ, ਸ਼ਿਵਰਾਜ ਵਿਰਕ, ਮੁਕਤਾ ਗੁਪਤਾ, ਜਤਿੰਦਰ ਕੌਰ ਐਸਕੇ, ਇੰਦੂ ਡੇਹਰਾ, ਬਲਵਿੰਦਰ ਸਿੰਘ ਝਾੜਵਾ, ਗੁਰਵਿੰਦਰ ਸਿੰਘ ਗੋਬਿੰਦ, ਗੁਰਦੀਪ ਸਿੰਘ ਟਿਵਾਣਾ, ਰਿਤੇਸ਼ ਬਾਂਸਲ, ਦੀਪਕ ਸੂਦ, ਕਰਨ ਬਖਸ਼ੀਵਾਲਾ, ਗੁਰਧਿਆਨ ਸਿੰਘ, ਜਸਵੀਰ ਚੰਦੂਆ, ਯੋਗੇਸ਼ ਕੱਕੜ, ਚੰਨਣ ਸਿੰਘ, ਬਬਨਦੀਪ ਖਰੌੜ ਸਮੇਤ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਇੰਟਰਨੈਸ਼ਨਲ 3090 ‘ਚ ਨਵੇਂ ਪ੍ਰਧਾਨ ਦਾ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮੇਘ ਕਾਲੋਨੀ ‘ਚ ਕੀਤੀ ਲੋਕ ਮਿਲਣੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24