ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਸ਼ੇਰਾਂਵਾਲਾ ਗੇਟ ਲਾਗੇ ਖੜਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਸਨਮਦੀਪ ਸਿੰਘ ਨੇ ਥਾਣਾ ਲਾਹੌਰੀ ਗੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਵੱਡੀ ਬਾਰਾਂਦਰੀ ਤੇ ਸ਼ੇਰਾਂਵਾਲਾ ਗੇਟ ਵਾਲੇ ਪਾਸੇ ਖੜਾ ਕੀਤਾ ਸੀ। ਜਦੋਂ ਉਸ ਨੇ ਆ ਕੇ ਦੇਖਿਆ ਤਾਂ ਮੋਟਰਸਾਈਕਲ ਉਥੋਂ ਗਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।