ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)-ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਸੈਸ਼ਨ 2026-27 ਲਈ ਪ੍ਰਾਸਪੈਕਟਸ ਜਾਰੀ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਾਲਜ ਦਾ ਪ੍ਰਾਸਪੈਕਟਸ ਜਾਰੀ ਕੀਤਾ। ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਰਜਿੰਦਰ ਸਿੰਘ ਚਹਿਲ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਚਹਿਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਦਾ ਵਿਕਾਸ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੀਆਂ ਸੰਸਥਾਵਾਂ ਨੌਜਵਾਨਾਂ ਨੂੰ ਉੱਚ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ’ਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਇਲਾਕੇ ’ਚ ਸਿੱਖਿਆ ਅਤੇ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਕਾਲਜ ਦੇ ਚੇਅਰਮੈਨ ਰਜਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸੈਸ਼ਨ 2026-27 ਦੇ ਪ੍ਰਾਸਪੈਕਟਸ ’ਚ ਵੱਖ-ਵੱਖ ਕੋਰਸਾਂ, ਦਾਖਲਾ ਪ੍ਰਕਿਰਿਆ, ਯੋਗਤਾ, ਬੁਨਿਆਦੀ ਸਹੂਲਤਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਵਾਈਸ ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਹੋਰ ਆਧੁਨਿਕ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਸੈਸ਼ਨ 2026-27 ਲਈ ਜਾਰੀ ਕੀਤੇ ਗਏ ਪ੍ਰਾਸਪੈਕਟਸ ਨੂੰ ਵਿਦਿਆਰਥੀਆਂ ਲਈ ਲਾਭਕਾਰੀ ਕਰਾਰ ਦਿੱਤਾ।