11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨੂਰ ਸਿੰਗਲਾ ਦਾ ਘਰ ਪਹੁੰਚ ਕੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 21-06-2026
ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ਆਈਸੀਏਆਈ) ਵਲੋਂ ਐਲਾਨੇ ਗਏ ਸੀਏ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਨੂਰ ਸਿੰਗਲਾ ਨੇ ਆਲ ਇੰਡੀਆ ਰੈਂਕ-1 (ਏਅਰ-1) ਹਾਸਲ ਕਰਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਦੇਸ਼ ਦੀ ਸਭ ਤੋਂ ਔਖੀ ਮੰਨੀ ਜਾਣ ਵਾਲੀ ਇਸ ਪ੍ਰੀਖਿਆ ਵਿਚ ਨੂਰ ਨੇ 600 ਵਿਚੋਂ 499 ਅੰਕ ਪ੍ਰਾਪਤ ਕਰਕੇ ਪੂਰੇ ਦੇਸ਼ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਦਾ ਨਾਂ ਦੇਸ਼-ਦੁਨੀਆ ਵਿੱਚ ਰੌਸ਼ਨ ਹੋਇਆ ਹੈ। ਨੂਰ ਸਿੰਗਲਾ ਦੀ ਇਸ ਬੇਮਿਸਾਲ ਸਫ਼ਲਤਾ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਚੇਚੇ ਤੌਰ ‘ਤੇ ਨੂਰ ਦੇ ਗ੍ਰਹਿ ਵਿਖੇ ਪਹੁੰਚੇ। ਹੋਣਹਾਰ ਨੌਜਵਾਨ ਅਤੇ ਉਸ ਦੇ ਮਾਪਿਆਂ ਨੂੰ ਵਿਧਾਇਕ ਨੇ ਖੁਦ ਘਰ ਪੁੱਜ ਕੇ ਵਧਾਈ ਦਿੱਤੀ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ “ਨੂਰ ਸਿੰਗਲਾ ਨੇ ਆਪਣੀ ਅਣਥੱਕ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਸਦਕਾ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਵਿਚੋਂ ਇਕ ਵਿਚੋਂ ਪਹਿਲਾ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ। ਅਜਿਹੇ ਬੇਹੱਦ ਹੋਣਹਾਰ ਨੌਜਵਾਨ ਸਾਡੇ ਸਮਾਜ ਅਤੇ ਆਉਣ ਵਾਲੀ ਨਵੀਂ ਪੀੜ੍ਹੀ ਲਈ ਇੱਕ ਮਹਾਨ ਪ੍ਰੇਰਣਾ ਸਰੋਤ ਹਨ। ਨੂਰ ਦੀ ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਸਥਾਨਕ ਲੋਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਵਲੋਂ ਨੂਰ ਸਿੰਗਲਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਾਹਿਬ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਹੋ ਰਹੇ ਨਸਲੀ ਹਮਲੇ ਬੰਦ ਹੋਣੇ ਚਾਹੀਦੇ ਹਨ-ਜਤਿੰਦਰ ਸਿੰਘ... ਅਗਲੀ ਖ਼ਬਰ ਵੱਖ-ਵੱਖ ਆਗੂਆਂ ਨੇ ਅੰਗਰੇਜ਼ ਸਿੰਘ ਲਾਲਵਾ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ ਪੰਥਕ ਆਗੂਆਂ ਦੇ ਚਲੇ ਜਾਣ ਨਾਲ ਪੰਥ ਨੂੰ ਪੈ...
Ad Position 24