ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-“ਸਵਾਸਥ ਉਮਰ ਲਈ ਯੋਗਾ” ਥੀਮ ਤਹਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪਟਿਆਲਾ ਦੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਜ਼ਾਰਾਂ ਪਟਿਆਲਾ ਵਾਸੀਆਂ ਨਾਲ ਸਮੂਹਿਕ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਨੇ ਪੰਜਾਬ ਦੇ ਲੋਕਾਂ ਦੀ ਜੀਵਨ ਸ਼ੈਲੀ ਵਿਚ ਸਕਾਰਾਤਮਕ ਬਦਲਾਅ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 1400 ਤੋਂ ਵੱਧ ਯੋਗਾ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨੂੰ ਯੋਗਾ ਸਿਖਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਯੋਗਾ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਮਨ, ਸਰੀਰ ਅਤੇ ਆਤਮਾ ਨੂੰ ਸੰਤੁਲਿਤ ਕਰਨ ਦੀ ਇਕ ਅੰਦਰੂਨੀ ਯਾਤਰਾ ਹੈ। ਆਯੁਰਵੇਦ ਵਿਭਾਗ ਦੇ ਡਾਇਰੈਕਟਰ ਡਾ. ਰਮਨ ਖੰਨਾ ਨੇ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਇਸ ਸਾਲ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ “ਸਵਾਸਥ ਉਮਰ ਲਈ ਯੋਗਾ” ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਯੋਗਾ ਨੂੰ ਸਿਹਤਮੰਦ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਕੌਸ਼ਲ ਦੀ ਅਗਵਾਈ ’ਚ ਏ.ਐਮ.ਓ. ਡਾ. ਯੋਗੇਸ਼ ਭਾਟੀਆ, ਡਾ. ਰਾਜਨੀਸ਼ ਵਰਮਾ, ਡਾ. ਅਮਨਦੀਪ ਕੌਰ, ਡਾ. ਪੂਜਾ ਅਰੋੜਾ, ਡਾ. ਵਿਸ਼ਾਲ, ਉਪਵੈਦ ਡਾ. ਗੋਲਡੀ, ਸੀਨੀਅਰ ਮੈਡੀਕਲ ਫਿਜ਼ੀਸ਼ੀਅਨ ਡਾ. ਅਨੂ ਸ਼ਾਰਦਾ, ਡਾ. ਸਚਿਨ, ਮੋਹਿਤ ਰਿਸ਼ੀ, ਉਪਵੈਦ ਡਾ. ਪ੍ਰੀਤੀ, ਡਾ. ਸੋਨੂ, ਯੋਗਾ ਇੰਸਟਰਕਟਰ ਜੁਝਾਰ ਸਿੰਘ, ਜਸ਼ਨਜੋਤ ਕੌਰ ਸਮੇਤ ਸਮੁਚੀ ਆਯੂਸ਼ ਟੀਮ ਨੇ ਯੋਗਾ ਕਰਵਾਇਆ। ਇਸ ਮੌਕੇ ਯੋਗਾ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਸਿਉਨਾ ਤੇ ਮਲਟੀਪਰਪਜ਼ ਸਕੂਲਾਂ ਦੇ ਰਾਸ਼ਟਰੀ ਚੈਂਪੀਅਨ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਜਸਬੀਰ ਸਿੰਘ ਗਾਂਧੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਬਾਗਬਾਨੀ ਦੇ ਸਹਾਇਕ ਡਾਇਰੈਕਟਰ ਹਰਿੰਦਰਪਾਲ ਸਿੰਘ, ਸੀਨੀਅਰ ਸੁਪਰਿੰਟੈਂਡੈਂਟ ਰਾਕੇਸ਼ ਸ਼ਰਮਾ, ਸੁਪਰਿੰਟੈਂਡੈਂਟ ਮੋਹਨ, ਉਪਵੈਦ ਡਾ. ਪ੍ਰੀਤੀ ਸਮੇਤ ਪਟਿਆਲਾ ਵਾਸੀ, ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜੇ ਯੋਗ ਸਾਧਕ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ, ਆਯੂਸ਼ ਵਿਭਾਗ ਦੇ ਅਧਿਕਾਰੀ ਅਤੇ ਡਾਕਟਰ ਹਾਜ਼ਰ ਸਨ।
ਜੁਡੀਸ਼ੀਅਲ ਕੋਰਟ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸਮਾਣਾ, (ਪ੍ਰੀਤਮ ਸਿੰਘ ਨਾਗੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਮਨਦੀਪ ਸਿੰਘ, ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਯੋਗ ਆਚਾਰੀਆ ਰਜਿੰਦਰ ਕੁਮਾਰ ਨੇ ਹਾਜ਼ਰੀਨ ਨੂੰ ਯੋਗਾ ਅਭਿਆਸ ਕਰਵਾਇਆ। ਉਨ੍ਹਾਂ ਯੋਗਾ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਰੋਜ਼ਾਨਾ ਨਿਯਮਿਤ ਰੂਪ ਵਿਚ ਯੋਗਾ ਕੀਤਾ ਜਾਵੇ ਤਾਂ ਕਈ ਭਿਆਨਕ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਯੋਗਾ ਕੈਂਪ ਵਿਚ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ, ਮੀਤ ਪ੍ਰਧਾਨ ਸੰਦੀਪ ਜਿੰਦਲ, ਵਿਕਾਸ ਸ਼ਰਮਾ, ਹਰਮਨਦੀਪ ਸਿੰਘ ਸਿੱਧੂ, ਵਿਪਨ ਬਾਂਸਲ, ਅਨੁਰੂਪ ਗਰਗ, ਹਰਤੇਜ ਸਿੰਘ ਸੰਧੂ, ਸੁਭਾਸ਼ ਠਾਕੁਰ, ਇਸ਼ਾਨ ਖ਼ਾਨ, ਮੋਨਿਕਾ ਪਹੂਜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਅਦਾਲਤੀ ਸਟਾਫ਼ ਅਤੇ ਹੋਰ ਪਤਵੰਤਿਆਂ ਅਤੇ ਬੱਚਿਆਂ ਨੇ ਵੀ ਵੱਧ-ਚੜ੍ਹ ਕੇ ਯੋਗਾ ਅਭਿਆਸ ਵਿੱਚ ਹਿੱਸਾ ਲਿਆ। ਇਸ ਮੌਕੇ ਬੱਚਿਆਂ ਅਤੇ ਸਮੂਹ ਸਟਾਫ਼ ਵਲੋਂ ਬੜੇ ਹੀ ਸ਼ਾਂਤਮਈ ਮਾਹੌਲ ਵਿੱਚ ਆਸਣ ਕੀਤੇ ਗਏ ਅਤੇ ਅਖੀਰ ਵਿੱਚ ਯੋਗ ਆਚਾਰੀਆ ਨੂੰ ਸਨਮਾਨਿਤ ਵੀ ਕੀਤਾ ਗਿਆ।
ਅੰਤਰਰਾਸ਼ਟਰੀ ਯੋਗ ਦਿਵਸ ’ਤੇ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਵਲੋਂ ਯੋਗ ਕੈਂਪ ਲਗਾਇਆ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ, ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਨੇ ਕੇਂਦਰ ਦੇ ਡਾਇਰੈਕਟਰ ਡਾ. ਅਸ਼ਵਿਨ ਮਹੇਸ਼ ਡਾਲਵੀ ਦੀ ਅਗਵਾਈ ਹੇਠ, ਵਿਰਸਾ ਵਿਹਾਰ ਕੇਂਦਰ, ਪਟਿਆਲਾ ਵਿਖੇ ਇਕ ਸ਼ਾਨਦਾਰ ਯੋਗਾ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਵਿਸ਼ਾ ‘‘ਸਿਹਤਮੰਦ ਉਮਰ ਲਈ ਯੋਗ’’ ਸੀ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਯੋਗਾ ਪ੍ਰੇਮੀਆਂ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਨੌਜਵਾਨਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੌਰਾਨ, ਯੋਗਾਚਾਰੀਆ ਡਾ. ਅਸ਼ੋਕ ਰਾਣਾ ਨੇ ਭਾਗੀਦਾਰਾਂ ਨੂੰ ਵੱਖ-ਵੱਖ ਆਸਣਾਂ, ਪ੍ਰਾਣਾਯਾਮ ਸਾਹ ਲੈਣ ਦੀਆਂ ਕਸਰਤਾਂ ਅਤੇ ਧਿਆਨ ਰਾਹੀਂ ਮਾਰਗਦਰਸ਼ਨ ਕੀਤਾ ਨਾਲ ਹੀ ਯੋਗ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਸਰੀਰਕ ਕਸਰਤ ਨਹੀਂ ਹੈ, ਸਗੋਂ ਜੀਵਨ ਦਾ ਇਕ ਤਰੀਕਾ ਹੈ ਜੋ ਸਰੀਰ, ਮਨ ਅਤੇ ਆਤਮਾ ਨੂੰ ਸੰਤੁਲਿਤ ਕਰਦਾ ਹੈ। ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਦੀ ਪੂਰੀ ਟੀਮ ਨੇ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕੀਤੀ, ਜਿਸ ਵਿਚ ਸ੍ਰੀਮਤੀ ਸਰੋਜ ਰਾਣਾ ਅਤੇ ਸ੍ਰੀਮਤੀ ਅਨਿਲ ਬੇਦੀ ਨੇ ਯੋਗਾ ਇੰਸਟਰਕਟਰਾਂ ਵਜੋਂ ਮਹੱਤਵਪੂਰਨ ਸਹਾਇਤਾ ਪ੍ਰਦਾਨ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਭਾਗੀਦਾਰਾਂ ਨੇ ਯੋਗਾ ਨੂੰ ਨਿਯਮਤ ਅਭਿਆਸ ਵਜੋਂ ਅਪਣਾਉਣ ਦਾ ਵਾਅਦਾ ਕੀਤਾ।
ਅਗਰਵਾਲ ਸਭਾ ਨਾਭਾ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਦੀ ਅਗਵਾਈ ਹੇਠ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
* ਯੋਗਾ ਤਣਾਅ ਨੂੰ ਘੱਟ ਕਰਨ ਅਤੇ ਮਾਨਸਿਕ ਸਪਸ਼ਟਤਾ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ - ਚੇਅਰਮੈਨ ਸੰਦੀਪ ਬਾਂਸਲ
ਨਾਭਾ, (ਵਰਿੰਦਰ ਵਰਮਾ)-ਅਗਰਵਾਲ ਸਭਾ ਨਾਭਾ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਅਤੇ ਚੇਅਰਮੈਨ ਰਮਨ ਸਿੰਗਲਾ ਦੀ ਅਗਵਾਈ ਹੇਠ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਐਡਵੋਕੇਟ ਵਿਨੋਦ ਗੁਪਤਾ ਪ੍ਰਧਾਨ ਪਤੰਜਲੀ ਯੋਗਾ ਅਧਿਆਪਕ, ਮੈਡਮ ਮੀਨਾਕਸ਼ੀ ਗੁਪਤਾ ਸਹਾਇਕ ਅਧਿਆਪਕ, ਮੈਡਮ ਰਾਧਾ ਸਿੰਗਲਾ ਯੋਗ ਅਧਿਆਪਕਾ ਅਤੇ ਮੈਡਮ ਹੀਨਾ ਗਰਗ ਯੋਗਾ ਟੀਚਰ ਔਰਾ ਯੋਗਾ ਕੇਂਦਰ ਨਾਭਾ ਵਲੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਯੋਗਾ ਅਭਿਆਸ ਕਰਵਾਇਆ ਗਿਆ। ਇਸ ਮੌਕੇ ਸੰਦੀਪ ਬਾਂਸਲ ਚੇਅਰਮੈਨ ਜੀ.ਬੀ. ਇੰਟਰਨੈਸ਼ਨਲ ਸਕੂਲ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਨ੍ਹਾਂ ਕਿਹਾ ਕਿ ਯੋਗ ਸ਼ਬਦ ਸੰਸਕ੍ਰਿਤ ਦੇ ਮੂਲ “ਯੁਜ” ਤੋਂ ਆਇਆ ਹੈ, ਜਿਸ ਦਾ ਅਰਥ ਹੈ ਜੁੜਨਾ, ਜੋੜਨਾ ਜਾਂ ਜੁੜਨਾ। ਇਸਦੇ ਮੂਲ ਰੂਪ ਵਿਚ ਯੋਗ ਸਰੀਰ, ਮਨ ਅਤੇ ਆਤਮਾ ਦਾ ਮੇਲ ਹੈ ਜੋ ਕਿਸੇ ਦੇ ਜੀਵਨ ਵਿਚ ਸੰਤੁਲਨ ਅਤੇ ਜਾਗਰੂਕਤਾ