06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅੰਤਰਰਾਸ਼ਟਰੀ ਯੋਗਾ ਦਿਵਸ ‘ਇਕ ਧਰਤੀ, ਇਕ ਸਿਹਤ ਲਈ ਯੋਗਾ’ ਥੀਮ ਤਹਿਤ ਮਨਾਉਣਾ ਸ਼ਲਾਘਾਯੋਗ ਉਪਰਾਲਾ- ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 23-06-2026
ਪਟਿਆਲਾ , 22 ਜੂਨ (ਅ. ਸ. ਆਹਲੂਵਾਲੀਆ)-ਸਰੀਰਕ, ਮਾਨਸਿਕ ਅਤੇ ਆਤਮਿਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਨਹਿਰੂ ਪਾਰਕ ਪਟਿਆਲਾ ਵਿਖੇ ਵਿਸਾਲ ਯੋਗਾ ਸਮਾਗਮ ਅਤੇ ਗਰੀਨ ਪਟਿਆਲਾ-ਕਲੀਨ ਪਟਿਆਲਾ ਮੁਹਿੰਮ ਤਹਿਤ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਾਲ ਦਾ ਵਿਸ਼ਵ ਪੱਧਰੀ ਥੀਮ ‘ਇਕ ਧਰਤੀ, ਇਕ ਸਿਹਤ ਲਈ ਯੋਗਾ’ ਰੱਖਿਆ ਗਿਆ ਹੈ, ਜੋ ਮਨੁੱਖ ਅਤੇ ਕੁਦਰਤ ਦੇ ਆਪਸੀ ਸੰਬੰਧਾਂ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਮੇਅਰ ਪਟਿਆਲਾ ਕੁੰਦਨ ਗੋਗੀਆ ਸ਼ਾਮਲ ਹੋਏ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਸੁਖਜਿੰਦਰ ਸਿੰਘ ਬਾਜਵਾ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਵਲੋਂ ਕੀਤਾ ਗਿਆ। ਇਸ ਮੌਕੇ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸੰਸਥਾ ਵਲੋਂ ਇਹ 12ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਯੋਗਾ ਸਿਰਫ਼ ਕਸਰਤ ਨਹੀਂ, ਸਗੋਂ ਜੀਵਨ ਜਿਊਣ ਦੀ ਇਕ ਕਲਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਣਾਅ ਅਤੇ ਬਿਮਾਰੀਆਂ ਭਰੇ ਦੌਰ ’ਚ ਯੋਗਾ ਮਾਨਸਿਕ ਸੰਤੁਲਨ ਅਤੇ ਸਰੀਰਕ ਤੰਦਰੁਸਤੀ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਕੀਤੀ ਜਾ ਰਹੀ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪਾਰਕਾਂ ਦੀ ਸਾਂਭ-ਸੰਭਾਲ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸੁਖਜਿੰਦਰ ਸਿੰਘ ਬਾਜਵਾ, ਰਵੀਇੰਦਰ ਕੌਰ ਰਾਣਾ ਸਿੱਧੂ, ਪਰਮਿੰਦਰ ਕੌਰ ਮਨਚੰਦਾ, ਅਸ਼ਵਨੀ ਕੰਬੋਜ, ਆਸਾ ਸ਼ਰਮਾ, ਮਨਜੀਤ ਕੌਰ, ਮੰਗਤ ਰਾਮ ਟੋਨੀ, ਪ੍ਰਦੀਪ ਪੁਰੀ, ਐਸ.ਆਈ. ਜਸਵੰਤ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਪ੍ਰੋਗਰਾਮ ਦੀ ਸਟੇਜ ਸਕੱਤਰ ਦੀ ਭੂਮਿਕਾ ਡਾ. ਹਰਨੇਕ ਸਿੰਘ ਢੋਟ ਸਾਬਕਾ ਡਿਪਟੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਿੰਡ ਸੋਜਾਂ ਵਿਖੇ ਕੀਤੀ ਲੋਕ ਮਿਲਣੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਸੀ. ਡੀ. ਪੀ. ਓ. ਦਫ਼ਤਰ ਪਾਤੜਾਂ ’ਚੋਂ ਕੰਪਿਊਟਰ, ਏ. ਸੀ. ਤੇ ਹੋਰ ਸਾਮਾਨ ਹੋਇਆ ਚੋਰੀ
Ad Position 24
No active advertisement