ਨਾਭਾ, 22 ਜੂਨ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡ ਸੋਜਾਂ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸੋਜਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਕੰਮਾਂ ਲਈ ਹੁਣ ਤੱਕ ਕਰੀਬ 79.5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਵਿਚ ਸੋਲਰ ਲਾਈਟਾਂ ਲਈ 3 ਲੱਖ ਰੁਪਏ, ਗਲੀਆਂ ਨਾਲੀਆਂ ਲਈ 18 ਲੱਖ ਰੁਪਏ, ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ 10 ਲੱਖ ਰੁਪਏ, ਸੀਵਰੇਜ ਲਈ 5 ਲੱਖ ਰੁਪਏ ਅਤੇ ਪਿੰਡ ਸ਼ਾਮਲਾਟ 2026 ਬੋਲੀ ਦੀ ਰਕਮ 43.5 ਲੱਖ ਰੁਪਏ ਸ਼ਾਮਲ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਵੀਆਂ ਸੜਕਾਂ ਦੀ ਉਸਾਰੀ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਵਾਂ-ਭੈਣਾਂ ਅਤੇ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਦੇ ਫਾਰਮ ਬਿਨਾਂ ਕਿਸੇ ਭੇਦਭਾਵ ਦੇ ਭਰੇ ਜਾ ਰਹੇ ਹਨ, ਤਾਂ ਜੋ ਹਰ ਜ਼ਰੂਰਤਮੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚ ਸਕਣ।ਇਸ ਦੌਰਾਨ ਵਿਧਾਇਕ ਦੇਵ ਮਾਨ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁਖੇਵਾਲ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਭੁਪਿੰਦਰ ਸਿੰਘ ਕੱਲਰ ਮਾਜਰੀ, ਹਰਪ੍ਰੀਤ ਸਿੰਘ ਪ੍ਰੀਤ ਸੀਨੀਅਰ ਕੌਂਸਲਰ, ਸਿਮਰਨ ਅੜਕ ਚੋਹਾਨ, ਸੁਖ ਖਹਿਰਾ, ਰਾਜੀਵ ਪਾਠਕ ਸਰਪੰਚ, ਸਵਰਨਜੀਤ ਸਿੰਘ, ਬਾਲਕ੍ਰਿਸ਼ਨ, ਹਰਚੰਦ ਸਿੰਘ, ਸਤਿਨਾਮ ਸਿੰਘ, ਸੁਖਵਿੰਦਰ ਸਿੰਘ, ਸੁਖਜੀਤ ਸਿੰਘ, ਅਮਰਿੰਦਰ ਸਿੰਘ, ਹਰਵਿੰਦਰ ਸਿੰਘ, ਜਗਰੂਪ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।