ਭਾਦਸੋਂ, 22 ਜੂਨ (ਗੁਰਬਖਸ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਭਾਦਸੋਂ ਸਬ-ਤਹਿਸੀਲ ਵਿਚ ਰਵਿੰਦਰਪਾਲ ਸਿੰਘ ਨੂੰ ਨਾਇਬ ਤਹਿਸੀਲਦਾਰ ਵਜੋਂ ਤਾਇਨਾਤ ਕੀਤਾ ਗਿਆ ਹੈ। ਸਮਾਜ ਸੇਵੀ ਅਤੇ ਸਾਬਕਾ ਸਰਪੰਚ ਭਗਵੰਤ ਸਿੰਘ ਮਣਕੂ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਰਵਿੰਦਰਪਾਲ ਸਿੰਘ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਗੱਲਬਾਤ ਕਰਦੇ ਹੋਏ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਅਵਤਾਰ ਸਿੰਘ ਕਾਨੂੰਗੋ, ਅਮਿਤ ਕੋਹਲੀ ਪ੍ਰਧਾਨ ਗਊਸ਼ਾਲਾ ਧਾਮ ਭਾਦਸੋਂ, ਸੁਖਜੀਵਨ ਭੋਲਾ ਸਰਕਲ ਸ਼ਹਿਰੀ ਪ੍ਰਧਾਨ ਕਾਂਗਰਸ, ਗੋਪਾਲ ਸਿੰਘ ਖਨੌੜਾ ਵੀ ਹਾਜ਼ਰ ਸਨ।