ਅਰਨੋਂ, 24 ਜੂਨ (ਦਰਸ਼ਨ ਸਿੰਘ ਪਰਮਾਰ)-ਬਾਜ਼ੀਗਰ ਐਂਡ ਟੱਪਰੀਵਾਸ ਵੈੱਲਫੇਅਰ ਬੋਰਡ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਪਿਰਥੀ ਪਾਲ (ਪ੍ਰਧਾਨ ਬਾਜ਼ੀਗਰ ਸਭਾ ਪੰਜਾਬ) ਅਤੇ ਬਾਬਾ ਬੀਰਾ ਸਿੰਘ ਅਰਨੋਂ (ਜ਼ਿਲ੍ਹਾ ਪਰਿਸ਼ਦ ਮੈਂਬਰ ਪਟਿਆਲਾ) ਦੀ ਅਗਵਾਈ ਹੇਠ ਪਿਛਲੇ ਦਿਨੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ ਮਨੀਸ਼ ਸਿਸੋਦੀਆ ਨਾਲ ਵੱਖ-ਵੱਖ ਮੁਲਾਕਾਤਾਂ ਕਰਨ ਲਈ ਪਹੁੰਚਿਆ ਪਰ ਉਨ੍ਹਾਂ ਦੇ ਕੁੱਝ ਪਾਰਟੀ ਰੁਝੇਵਿਆਂ ਕਾਰਨ ਕਿਤੇ ਬਾਹਰ ਚਲੇ ਜਾਣ ਕਾਰਨ ਉਨ੍ਹਾਂ ਦੇ ਪੀ.ਏ. ਸ੍ਰੀ ਆਦਿਲ ਵਲੋਂ ਵਫ਼ਦ ਨਾਲ ਗੰਭੀਰਤਾ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧ ਵਿਚ ਪਿਰਥੀ ਪਾਲ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਬਾਜ਼ੀਗਰ ਸਭਾ ਪੰਜਾਬ ਦੇ ਵਫ਼ਦ ਵਲੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਹਲਕਾ ਸ਼ੁਤਰਾਣਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਦੇ ਨਾਲ ਉਨ੍ਹਾਂ ਵਲੋਂ ਹਲਕੇ ਅੰਦਰ ਬਗੈਰ ਕਿਸੇ ਪੱਖਪਾਤ ਅਤੇ ਇਮਾਨਦਾਰੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪੂਰੇ ਹਲਕੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਦਿਲੋਂ ਪਿਆਰ ਕਰਦੇ ਹਨ ਜਿਸ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਉਨ੍ਹਾਂ ਨੂੰ ਹੀ ਮੁੜ ਤੋਂ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇਣ ਬਾਰੇ ਅਤੇ ਬਾਜ਼ੀਗਰ ਭਾਈਚਾਰੇ ਦੀ ਪੰਜਾਬ ਵਿਚ ਸੀਟ ਬਰਕਰਾਰ ਰੱਖੀ ਜਾਣ ਤੋਂ ਉਨ੍ਹਾਂ ਨੂੰ ਜਾਣੂੰ ਕਰਾਇਆ। ਇਸ ਦੌਰਾਨ ਸ੍ਰੀ ਆਦਿਲ ਨੇ ਭਰੋਸਾ ਦਿਵਾਇਆ ਗਿਆ ਕਿ ਹਲਕਾ ਸ਼ੁਤਰਾਣਾ ਦੇ ਨਾਲ ਪੂਰੇ ਪੰਜਾਬ ਦੇ ਬਾਜ਼ੀਗਰ ਭਾਈਚਾਰੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਸੁੱਖਾ ਰਾਮ ਸਰਪੰਚ ਚੇਅਰਮੈਨ ਬਾਜ਼ੀਗਰ ਐਂਡ ਟੱਪਰੀਵਾਸ ਵੈੱਲਫੇਅਰ ਜ਼ਿਲ੍ਹਾ ਪਟਿਆਲਾ ਅਤੇ ਪੰਜਾਬ ਬਾਜ਼ੀਗਰ ਸਭਾ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਉਨ੍ਹਾਂ ਨਾਲ ਸਨ।