09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਰਜਿੰਦਰਾ ਲੇਕ ਬਣੇਗੀ ਪਟਿਆਲਾ ਦੀ ਨਵੀਂ ਸ਼ਾਨ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਪਟਿਆਲਾ ਦੀ ਇਤਿਹਾਸਕ ਪਹਿਚਾਣ ਅਤੇ ਲੋਕਾਂ ਦੀ ਪਸੰਦੀਦਾ ਸੈਰਗਾਹ ਰਜਿੰਦਰਾ ਲੇਕ ਨੂੰ ਹੋਰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਾਲੀ ਮਾਤਾ ਮੰਦਰ ਨੇੜੇ ਸਥਿਤ ਰਜਿੰਦਰਾ ਲੇਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੇਕ ਦੇ ਆਲੇ-ਦੁਆਲੇ ਦੀ ਸਫ਼ਾਈ, ਹਰਿਆਲੀ, ਪੈਦਲ ਰਸਤੇ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਗੋਗੀਆ ਨੇ ਕਿਹਾ ਕਿ ਰਜਿੰਦਰਾ ਲੇਕ ਪਟਿਆਲਾ ਸ਼ਹਿਰ ਦੀ ਵਿਰਾਸਤ ਨਾਲ ਜੁੜਿਆ ਇਕ ਮਹੱਤਵਪੂਰਨ ਸਥਾਨ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ, ਸ਼ਰਧਾਲੂ, ਸੈਲਾਨੀ ਅਤੇ ਸਵੇਰ-ਸ਼ਾਮ ਸੈਰ ਕਰਨ ਵਾਲੇ ਲੋਕ ਪਹੁੰਚਦੇ ਹਨ। ਇਸ ਲਈ ਲੇਕ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਲੋਕਾਂ ਲਈ ਵਧੇਰੇ ਸੁਵਿਧਾਜਨਕ ਬਣਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੇਕ ਦੇ ਸੁੰਦਰੀਕਰਨ ਨਾਲ ਜੁੜੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਕੇ ਤਰਜੀਹ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸਫ਼ਾਈ, ਕੂੜਾ ਪ੍ਰਬੰਧਨ ਅਤੇ ਲੇਕ ਦੇ ਆਲੇ-ਦੁਆਲੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਾਭਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਏ ਆਦੇਸ਼ ਮੁਤਾਬਕ ਲਗਾਏ ਗਏ ਮੁੱਖ ਮੰਤਰੀ ਭਗਵੰਤ ਮਾਨ ਪੰਥ ਵਿਰੋਧੀ ਦੇ ਪੋਸਟਰ ਅਗਲੀ ਖ਼ਬਰ ਪੰਜਾਬ ਬਾਜ਼ੀਗਰ ਸਭਾ ਦਾ ਵਫ਼ਦ ਦਿੱਲੀ ਵਿਖੇ ਕੇਜਰੀਵਾਲ ਅਤੇ ਸਿਸੋਦੀਆ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ
Ad Position 24