09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵੱਖ-ਵੱਖ ਪਾਰਟੀਆਂ ਦੇ ਆਗੂ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਸ਼ੋ੍ਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਨੌਜਵਾਨ ਤੇ ਸਮਾਜਿਕ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕਰ ਲਈ। ਇਸ ਮੌਕੇ ਪ੍ਰਭਜੋਤ ਕਾਲਾ, ਮਨੀ, ਰਮਨ, ਰਾਜਿੰਦਰ ਰਾਜਨ, ਸਿਮਰਨਜੀਤ, ਹਰਸ਼ ਗੁਪਤਾ, ਜਸਪ੍ਰੀਤ ਰੋਮੀ, ਕਾਕਾ ਜੀ, ਮੋਮ ਜੀ, ਅਨਿਲ ਮਿੰਟੂ, ਹਰਮਨ ਮਿੱਠੀ, ਮੰਗਾ, ਦਵਿੰਦਰ, ਮੋਨੂੰ ਅਤੇ ਲਾਡੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ। ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਰੇ ਨਵੇਂ ਸਾਥੀਆਂ ਨੂੰ ਸਿਰੋਪਾਉ ਪਾ ਕੇ ਅਤੇ ਪਾਰਟੀ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਖੋਖਲੀਆਂ ਗੱਲਾਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਅਸਲੀ ਆਵਾਜ਼ ਬਣ ਕੇ ਉੱਭਰ ਰਿਹਾ ਹੈ। ਬਿੱਟੂ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਸਿਰਫ਼ ਵਾਅਦੇ ਕੀਤੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਰਾਖੀ ਲਈ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ’ਚ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਆਉਣ ਵਾਲੇ ਸਮੇਂ ’ਚ ਪਟਿਆਲਾ ਦਿਹਾਤੀ ’ਚ ਅਕਾਲੀ ਦਲ ਦੀ ਜਿੱਤ ਦਾ ਝੰਡਾ ਲਹਿਰੇਗਾ। ਨਵੇਂ ਸ਼ਾਮਲ ਹੋਏ ਸਾਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਰ ਘਰ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਅਤੇ ਨੀਤੀਆਂ ਨੂੰ ਪਹੁੰਚਾਉਣਗੇ। ‘‘ਲੋਕਾਂ ਦਾ ਵਧਦਾ ਵਿਸ਼ਵਾਸ ਅਤੇ ਵਿਰੋਧੀ ਪਾਰਟੀਆਂ ਤੋਂ ਹੋ ਰਹੀਆਂ ਲਗਾਤਾਰ ਸ਼ਮੂਲੀਅਤਾਂ ਇਸ ਗੱਲ ਦਾ ਸਬੂਤ ਹਨ ਕਿ ਪਟਿਆਲਾ ਦਿਹਾਤੀ ’ਚ ਬਦਲਾਅ ਦੀ ਲਹਿਰ ਚੱਲ ਪਈ ਹੈ ਅਤੇ ਇਸ ਲਹਿਰ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ।’’ ਇਸ ਮੌਕੇ ਰੋਹਿਨ ਸ਼ਰਮਾ, ਗੋਰਾ ਵਿਰਕ, ਅਨਮੋਲ ਚੱਠਾ, ਚੰਨਜੋਤ ਸਿੰਘ ਸਿੱਧੂ (ਯੂਥ ਪ੍ਰਧਾਨ, ਹਲਕਾ ਪਟਿਆਲਾ ਦਿਹਾਤੀ), ਸੋਨੂੰ ਢੀਂਡਸਾ, ਸੋਨੀਆ ਮਲਹੋਤਰਾ, ਰੋਸੀ ਅਤੇ ਕਾਕਾ ਪੰਨੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਟਿਆਲਾ ਦਿਹਾਤੀ ’ਚ ਅਕਾਲੀ ਦਲ ਦੀ ਸਥਿਤੀ ਦਿਨੋ-ਦਿਨ ਹੋਰ ਮਜ਼ਬੂਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਪ੍ਰੀਤ ਨੇ ਸੰਭਾਲਿਆ ਸੀਨੀ: ਮੀਤ ਪ੍ਰਧਾਨ ਨਗਰ ਕੌਸਲ ਨਾਭਾ ਦਾ ਅਹੁਦਾ ਅਗਲੀ ਖ਼ਬਰ ਸਮਾਣਾ ਸ਼ਹਿਰ ਮੇਰਾ ਆਪਣਾ ਪਰਿਵਾਰ ਹੈ-ਕਪੂਰ ਚੰਦ ਬਾਂਸਲ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲ ਦੇਣਗੇ–ਸੁਰਜੀਤ ਸਿੰਘ ਰੱਖੜਾ
Ad Position 24