09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਾਦਸੋਂ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਲੋਕ ਸੰਘਰਸ਼ ਵਿੱਢਿਆ ਜਾਵੇਗਾ-ਰਣਧੀਰ ਰੱਖੜਾ, ਐਡਵੋਕੇਟ ਰਵਿੰਦਰ ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 25-06-2026
ਭਾਦਸੋਂ, 24 ਜੂਨ (ਗੁਰਬਖਸ ਸਿੰਘ ਵੜੈਚ)-ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਭਾਦਸੋਂ ਵਿਚੋਂ ਲੰਘਦੀ ਮੁੱਖ ਡਰੇਨ ਦਾ ਦੌਰਾ ਕਰਕੇ ਮੌਕੇ ’ਤੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ, ਹਲਕਾ ਇੰਚਾਰਜ ਨਾਭਾ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਡਰੇਨ ਵਿਚ ਵੱਡੀ ਮਾਤਰਾ ਵਿਚ ਗਾਰਾ, ਘਾਹ-ਫੂਸ ਅਤੇ ਹੋਰ ਕੂੜਾ-ਕਰਕਟ ਜਮ੍ਹਾਂ ਹੋਇਆ ਪਿਆ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਸੰਬੰਧਿਤ ਵਿਭਾਗਾਂ ਵਲੋਂ ਅਜੇ ਤੱਕ ਡਰੇਨ ਦੀ ਸਫਾਈ ਨਹੀਂ ਕਰਵਾਈ ਗਈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡਰੇਨ ਦੀ ਤੁਰੰਤ ਸਫਾਈ ਨਾ ਕਰਵਾਈ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਇਲਾਕੇ ਨੂੰ ਹੜ੍ਹਾਂ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਦਸੋਂ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਡਰੇਨ ਦੀ ਸਫਾਈ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਵੱਲ ਧਿਆਨ ਨਹੀਂ ਦੇ ਰਿਹਾ। ਹਰ ਸਾਲ ਬਰਸਾਤਾਂ ’ਚ ਡਰੇਨਾਂ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾਂ, ਪਸ਼ੂਧਨ ਅਤੇ ਆਮ ਲੋਕਾਂ ਦੀ ਸੰਪਤੀ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਇਸ ਵਾਰ ਵੀ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਹਾਲਾਤ ਹੋਰ ਵੀ ਵਿਗੜ ਹੋ ਸਕਦੇ ਹਨ।ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਜੇਕਰ ਪ੍ਰਸ਼ਾਸਨ ਨੇ ਜਲਦ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਪਾਰਟੀ ਵਲੋਂ ਵੱਡੇ ਪੱਧਰ ’ਤੇ ਧਰਨੇ, ਰੋਸ ਪ੍ਰਦਰਸ਼ਨ ਅਤੇ ਲੋਕ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜ਼ਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਕਰਵਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ। ਲੋਕਾਂ ਦੇ ਟੈਕਸਾਂ ਨਾਲ ਚੱਲਣ ਵਾਲੇ ਵਿਭਾਗ ਜੇਕਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੇ ਤਾਂ ਲੋਕਾਂ ਦਾ ਗੁੱਸਾ ਸੜਕਾਂ ’ਤੇ ਆਉਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਮਾਮਲੇ ਦਾ ਨੋਟਿਸ ਲੈ ਕੇ ਡਰੇਨ ਦੀ ਸਫਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਡਰੇਨ ਦੀ ਸਫਾਈ ਨਾ ਹੋਣ ਕਾਰਨ ਕਿਸੇ ਵੀ ਕਿਸਾਨ ਜਾਂ ਆਮ ਨਾਗਰਿਕ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਿਤ ਵਿਭਾਗਾਂ ਦੀ ਹੋਵੇਗੀ। ਲੋਕਾਂ ਨੂੰ ਮੁਸ਼ਕਲਾਂ ਵਿਚ ਛੱਡਣ ਦੀ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬਲਵੰਤ ਸਿੰਘ ਤਰਖੇੜੀ, ਸੁਰਿੰਦਰ ਸਿੰਘ ਮਣਕੂ, ਸਰਕਲ ਪ੍ਰਧਾਨ ਸ਼ੈਰੀ ਹਰਦਿਆਲ ਸਿੰਘ ਭਾਦਸੋਂ, ਹਰਵਿੰਦਰ ਸਿੰਘ ਭੋਲਾ (ਸਰਕਲ ਟੌਹੜਾ), ਦਲਜੀਤ ਸਿੰਘ ਫੌਜੀ (ਸਰਕਲ ਪ੍ਰਧਾਨ ਭਾਦਸੋਂ ਦਿਹਾਤੀ), ਡਾ. ਕੁਲਦੀਪ ਸਿੰਘ ਅਗੌਲ, ਭਗਵੰਤ ਸਿੰਘ ਸ਼ਾਹਪੁਰ, ਸੁਰਜੀਤ ਸਿੰਘ, ਚਮਕੌਰ ਸਿੰਘ, ਸੁੱਚਾ ਸਿੰਘ, ਡਾ. ਸੁਖਦੇਵ ਸਿੰਘ, ਰਾਮ ਲਾਲ ਫੌਜੀ, ਲਖਵਿੰਦਰ ਸਿੰਘ, ਪਾਲਾ ਸਿੰਘ ਸਮੇਤ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਸਕੂਟਰੀ ਤੇ ਕੈਪਸੂਲਾਂ ਸਮੇਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
Ad Position 24