ਹਰਵਿੰਦਰ ਸਿੰਘ ਗਿੱਲ ਕਾਕੜਾ ਸਰਬਸੰਮਤੀ ਨਾਲ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ
ਅਜੀਤ ਡੈਸਕ
26-06-2026
ਇਸ ਤੋਂ ਇਲਾਵਾ ਗੁਲਾਬ ਸਿੰਘ ਅਤੇ ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਨਵੀਂ ਕਮੇਟੀ ਵਿਚ ਸੋਨੂੰ, ਕਸ਼ਮੀਰ ਸਿੰਘ, ਗੁਰਜੰਟ ਸਿੰਘ, ਅਮਰਜੀਤ ਕੌਰ, ਹਰਮਿੰਦਰ ਸਿੰਘ ਅਤੇ ਹੋਰ ਮੈਂਬਰ ਵੀ ਸ਼ਾਮਲ ਕੀਤੇ ਗਏ। ਨਵ-ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਗਿੱਲ ਨੇ ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਮੈਂਬਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ, ਕਿਸਾਨਾਂ ਨੂੰ ਸਮੇਂ ਸਿਰ ਖਾਦ, ਬੀਜ ਅਤੇ ਕਰਜ਼ਾ ਸਹੂਲਤਾਂ ਉਪਲਬਧ ਕਰਵਾਉਣ ਅਤੇ ਸੁਸਾਇਟੀ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਬਸੰਮਤੀ ਨਾਲ ਹੋਈ ਚੋਣ ਪਿੰਡਾਂ ਦੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਸੁਸਾਇਟੀ ਦੀ ਤਰੱਕੀ ਅਤੇ ਕਿਸਾਨਾਂ ਦੀ ਭਲਾਈ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।