ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਪੰਜਾਬ ਯੂਥ ਕਾਂਗਰਸ ਦੇ ਨਵੇਂ ਐਲਾਨੇ ਗਏ ਅਹੁਦੇਦਾਰਾਂ ਨੂੰ ਕਾਂਗਰਸ ਪਾਰਟੀ ਹਲਕਾ ਰਾਜਪੁਰਾ ਦੇ ਸਾਬਕਾ ਕਾਂਗਰਸੀ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਵੱਲੋਂ ਸਨਮਾਨਿਤ ਕੀਤਾ ਗਿਆ। ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਰਵਿੰਦਰ ਸਿੰਘ ਪਿਲਖਣੀ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ, ਨਵਦੀਪ ਸਿੰਘ ਨਵੀਂ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਪ੍ਰਧਾਨ, ਅੰਕੁਰ ਛਾਬੜਾ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਿਯੁਕਤ ਹੋਏ ਹਨ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੰਦਿਆਂ ਹੋਇਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਉਮੀਦ ਜਤਾਈ ਗਈ ਕਿ ਨਵੇਂ ਚੁਣੇ ਗਏ ਅਹੁਦੇਦਾਰ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜਬੂਤ ਕਰਦੇ ਹੋਏ ਨੌਜਵਾਨਾਂ ਦੀ ਆਵਾਜ਼ ਬਣਨਗੇ ਅਤੇ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਦਿੱਤੀ ਗਈ ਜਿੰਮੇਵਾਰੀ ਸੰਬੰਧੀ ਪਾਰਟੀ ਲੀਡਰਸ਼ਿਪ ਅਤੇ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਜਤਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਦੇ ਨਾਲ ਨਿਭਾਉਣਗੇ ਅਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਨੂੰ ਜਿਤਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਯੂਥ ਕਾਂਗਰਸੀ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਗੁਰਪ੍ਰੀਤ ਸਿੰਘ ਜੰਡੋਲੀ ਸਮੇਤ ਹੋਰ ਹਾਜ਼ਰ ਸਨ।