06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਵੇਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 26-06-2026
ਪਟਿਆਲਾ, 25 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਯੂਥ ਕਾਂਗਰਸ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਬੀ ਅੱਜ ਪਟਿਆਲਾ ਵਿਖੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੋਹਿਤ ਮਹਿੰਦਰਾ ਨੇ ਨਵੇਂ ਬਣੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕਰਨਾ ਯੂਥ ਕਾਂਗਰਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ, ਨਸ਼ਿਆਂ, ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕਿਆਂ ਵਰਗੇ ਕਈ ਗੰਭੀਰ ਮੁੱਦਿਆਂ ਨਾਲ ਜੂਝ ਰਿਹਾ ਹੈ। ਇਨ੍ਹਾਂ ਮੁੱਦਿਆਂ ਨੂੰ ਲੈ ਕੇ ਯੂਥ ਕਾਂਗਰਸ ਨੂੰ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਵਾਰਡਾਂ ਤੱਕ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਮਹਿੰਦਰਾ ਨੇ ਕਿਹਾ ਕਿ ਯੂਥ ਕਾਂਗਰਸ ਹਮੇਸ਼ਾ ਹੀ ਨੌਜਵਾਨਾਂ ਨੂੰ ਲੋਕਤਾਂਤਰਿਕ ਮੁੱਲਾਂ, ਸਮਾਜ ਸੇਵਾ ਅਤੇ ਜਨਹਿੱਤ ਦੇ ਮੁੱਦਿਆਂ ਨਾਲ ਜੋੜਨ ਲਈ ਅਹਿਮ ਮੰਚ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਸ਼ੁਭਮ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਨਵੇਂ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨੇ ਮੋਹਿਤ ਮਹਿੰਦਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਯੂਥ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਕੇ ਹਰ ਨੌਜਵਾਨਾਂ ਤੱਕ ਪਹੁੰਚ ਬਣਾਈ ਜਾਵੇਗੀ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪਟਿਆਲਾ ਸ਼ਹਿਰੀ ਤੋਂ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੋਗੇਸ਼ ਗੁਪਤਾ ਜਿੰਮੀ, ਸੈਕਟਰੀ ਵਿਕਾਸ ਗਿੱਲ, ਵਾਈਸ ਪ੍ਰਧਾਨ ਮੋਹਿਤ ਸ਼ਰਮਾ, ਜਨਰਲ ਸਕੱਤਰ ਵਰੁਣ ਗਰਗ ਅਤੇ ਬਲਾਕ ਪ੍ਰਧਾਨ ਸਲੂਜਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਨੇੜੇ ਸੜਕ ਹਾਦਸੇ ’ਚ ਦਿੱਲੀ ਪੁਲਿਸ ਦੇ ਪੰਜ ਮੁਲਾਜ਼ਮ ਜ਼ਖ਼ਮੀ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਅਤੇ ਘੱਟ ਵੋਲਟੇਜ ਕਾਰਨ ਕਿਸਾਨਾਂ ’ਚ ਭਾਰੀ ਰੋਸ, ਸੜਕਾਂ ਜਾਮ ਕਰਨ ਦੀ ਚਿਤਾਵਨੀ
Ad Position 24
No active advertisement