-ਪਾਤੜਾਂ, 25 ਜੂਨ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਗਸਤ ਮਹੀਨੇ ਤੋਂ ਪੰਜਾਬ ਦੇ ਸਰਪੰਚਾਂ ਨੂੰ ਦਸ ਹਜਾਰ ਰੁਪਏ ਮਹੀਨਾ ਮਾਣ ਦਿੱਤੇ ਜਾਣ ਦਾ ਐਲਾਨ ਕੀਤੇ ਜਾਣ ਤੇ ਹਲਕਾ ਸ਼ੁਤਰਾਣਾਂ ਦੇ ਸਰਪੰਚਾਂ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਦਫਤਰ ਵਿਖੇ ਇਕੱਤਰ ਹੋ ਕੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਮੂੰਹ ਮਿੱਠਾ ਕਰਵਾਉਣ ਮਗਰੋ ਲੱਡੂ ਵੰਡ ਜੇ ਇਸ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪੰਜਾਬ ਵਿੱਚ ਰਹੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਦੀਆਂ ਸਰਕਾਰਾਂ ਵਲੋਂ 1200 ਰੁਪਏ ਮਹੀਨਾ ਸਰਪੰਚਾਂ ਨੂੰ ਦਿੱਤੇ ਜਾਣ ਦੀ ਗੱਲ ਕਹੀ ਜਾਂਦੀ ਰਹੀ ਸੀ ਪਰ ਇਹ ਵੀ ਨਹੀ ਦਿੱਤਾ ਜਾਂਦਾ ਸੀ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10 ਹਜਾਰ ਰਪਏ ਮਹੀਨਾ ਮਾਣ ਭੱਤਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ ਜਿਸ ਨੂੰ ਲੈ ਸਰਪੰਚਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦਿਆਂ ਜਿੱਥੇ ਸਰਕਾਰ ਬਣਨ ਤੋਂ ਲੈ ਕੇ 300 ਯੂਨਿਟ ਬਿਜਲੀ ਹਰ ਘਰ ਨੂੰ ਮੁਫਤ ਦਿੱਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਨੂੰ ਰੋਜ਼ਗਾਰ ਦਿੱਤੇ ਜਾਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰਾਂ ਦਾ ਨਵਨੀਕਰਨ ਕੀਤੇ ਜਾਣ ਅਤੇ ਨਹਿਰੀ ਖਾਲਿਆਂ ਦੀ ਜਗ੍ਹਾ ਪਾਇਪ ਲਾਇਨਾਂ ਵਿਛਾ ਕੇ ਨਹਿਰੀ ਪਾਣੀ ਕਿਸਾਨਾਂ ਨੂੰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਦਾ ਮੁਫਤ ਇਲਾਜ਼ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਅਤੇ ਹੋਰ ਔਰਤਾਂ ਨੂੰ 1000 ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਲਕਿਆਂ ਵਿੱਚ ਕੀਤੀ ਜਾ ਰਹੀ ਲੋਕ ਮਿਲਣੀ ਤਹਿਤ ਹਲਕਿਆਂ ਦੇ ਵਿਧਾਇਕਾਂ ਵਲੋਂ ਦੱਸੀਆਂ ਜਾਂਦੀਆਂ ਮੰਗਾਂ ਨੂੰ ਮੌਕੇ ਤੋਂ ਪੂਰਿਆਂ ਕੀਤਾ ਜਾ ਰਿਹਾ ਇਸ ਤਰਾਂ ਹੀ ਹਲਕਾ ਸ਼ੁਤਰਾਣਾਂ ਦਾ ਵੀ ਕੁੱਝ ਦਿਨਾਂ ਵਿਚ ਹੀ ਕੀਤੇ ਜਾ ਰਹੇ ਦੌਰੇ ਦੌਰਾਂਨ ਇਸ ਹਲਕਿਆਂ ਦੀ ਮੰਗਾਂ ਵੀ ਉਨ੍ਹਾਂ ਅੱਗੇ ਰੱਖ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ਮਜੂਦ ਜਸਵਿੰਦਰ ਸਿੰਘ ਸ਼ੇਰਗੜ੍ਹ, ਮਾਲਿਕ ਰਾਮ ਸਰਪੰਚ ਸ਼ੇਰਗੜ੍ਹ, ਕਰਨੈਲ ਸਿੰਘ ਸਰਪੰਚ ਦੁਤਾਲ ਦੀ ਅਗਵਾਈ ’ਚ ਸਰਪੰਚਾਂ ਨੇ ਕਿਹਾ ਕਿ ਪੰਜਾਬ ਦਾ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਜਿਸ ਨੇ ਸਰਪੰਚਾਂ ਨੂੰ 10 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ ਜਿਸ ਨੂੰ ਲੈ ਕੇ ਸਰਪੰਚਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਇਸ ਮੌਕੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਗੁਰਮੀਤ ਸਿੰਘ ਸਰਪੰਚ ਅਤਾਲਾਂ ਅਤੇ ਹੋਰ ਆਗੂ ਮੌਜੂਦ ਸਨ।