ਪਟਿਆਲਾ, 25 ਜੂਨ (ਅ. ਸ. ਆਹਲੂਵਾਲੀਆ)-ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਅਤੇ ਲੋਕ ਸੇਵਾ ਲਈ ਸਮਰਪਿਤ ਸ਼ਖ਼ਸੀਅਤ ਸੇਵਾ ਸਿੰਘ ਭੱਟੀ ਦੇ ਅਕਾਲ ਚਲਾਣੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ। ਅੱਜ ਬਡੂੰਗਰ ਦੀਆਂ ਮੜ੍ਹੀਆਂ ਵਿਖੇ ਪੂਰੀਆਂ ਧਾਰਮਿਕ ਰਹੁਰੀਤਾਂ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਛੋਟੇ ਭਰਾ ਅਤੇ ਸਮਾਜ ਸੇਵੀ ਜਥੇ. ਹਰਦਿਆਲ ਸਿੰਘ ਭੱਟੀ ਦੇ ਵੱਡੇ ਭਰਾ ਸੇਵਾ ਸਿੰਘ ਭੱਟੀ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਪੁੱਜੇ। ਸੰਸਕਾਰ ਮੌਕੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ, ਸਮਾਜਿਕ ਜਥੇਬੰਦੀਆਂ, ਰਾਜਨੀਤਿਕ ਆਗੂਆਂ, ਸਾਬਕਾ ਅਤੇ ਮੌਜੂਦਾ ਪ੍ਰਸ਼ਾਸਨਿਕ ਅਧਿਕਾਰੀਆਂ, ਵਕੀਲਾਂ, ਡਾਕਟਰਾਂ, ਕਾਰੋਬਾਰੀਆਂ, ਕਿਸਾਨ ਆਗੂਆਂ, ਮੁਲਾਜ਼ਮ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਡੂੰਗਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਜਥੇਦਾਰ ਬਲਤੇਜ ਸਿੰਘ ਖੋਖ, ਬੀਬੀ ਹਰਦੀਪ ਕੌਰ ਖੌਖ ਨੇ ਦੁੱਖ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਸਦੀਵੀ ਵਿਛੋੜਾ ਦੇ ਗਏ ਸੇਵਾ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਸੇਵਾ ਸਿੰਘ ਪੁੱਤਰ ਜਸ਼ਨਜੀਤ ਸਿੰਘ ਨੇ ਬਡੂੰਗਰ ਸ਼ਮਸ਼ਾਨਘਾਟ ਵਿਖੇ ਆਪਣੀ ਪਿਤਾ ਦੀ ਚਿਖਾ ਨੂੰ ਅਗਨੀ ਵਿਖਾਈ। ਪ੍ਰੋ. ਬਡੂੰਗਰ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਵਰਿੰਦਰ ਸਿੰਘ ਗੋਲਡੀ ਆਦਿ ਤੋਂ ਇਲਾਵਾ ਸਾਬਕਾ ਪੁਲਿਸ ਅਧਿਕਾਰੀ ਅਤੇ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸਾਹਿਬਾਨਾਂ ਵਿਚ ਹਰਦੀਪ ਸਿੰਘ ਬਡੂੰਗਰ, ਬਲਬੀਰ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ, ਇੰਦਰਪ੍ਰੀਤ ਸਿੰਘ ਬਡੂੰਗਰ ਨਾਲ ਵੀ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। ਸ. ਸੇਵਾ ਸਿੰਘ ਭੱਟੀ ਨਮਿਤ ਫੁੱਲਾਂ ਦੀ ਰਸਮ ਕੱਲ੍ਹ 26 ਜੂਨ ਨੂੰ ਸਵੇਰੇ 8 ਵਜੇ ਬਡੂੰਗਰ ਦੀਆਂ ਮੜ੍ਹੀਆਂ ਵਿਖੇ ਹੋਵੇਗੀ। ਇਸੇ ਤਰ੍ਹਾਂ ਅੰਤਿਮ ਅਰਦਾਸ ਦਾ ਭੋਗ 3 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਡਲ ਟਾਊਨ, ਪਟਿਆਲਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪਵੇਗਾ।