05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਕੰਪਲੈਕਸ ਅੰਦਰ ਲਗਾਏ ‘ਗੁਰੂ ਦੋਖੀ ਪੰਥ ਵਿਰੋਧੀ’ ਹੋਰਡਿੰਗਜ਼-ਜਥੇਦਾਰ ਗੜ੍ਹੀ

Ad Position 21
No active advertisement
ਅਜੀਤ ਡੈਸਕ 27-06-2026
ਪਟਿਆਲਾ 26 ਜੂਨ (ਅ.ਸ. ਅਹਲੂਵਾਲੀਆ)-ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ ‘ਗੁਰੂ ਦੋਖੀ ਪੰਥ ਵਿਰੋਧੀ’ ਫਲੈਕਸ ਹੋਰਡਿੰਗਜ਼ ਲਗਾਏ ਗਏ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ਾਂ ਨੂੰ ਇਨ-ਬਿਨ ਲਾਗੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਆਦੇਸ਼ ਹੋਏ ਹਨ ਕਿ ਗੁਰਦੁਆਰੇ ਦੇ ਬਾਹਰ ਅਤੇ ਕੰਪਲੈਕਸ ਦੇ ਅੰਦਰ ‘ਗੁਰੂ ਦੋਖੀ ਪੰਥ ਵਿਰੋਧੀ’ ਹੋਰਡਿੰਗਜ਼ ਲਗਾ ਕਿ ਸੰਗਤ ਨੂੰ ਹੋਏ ਆਦੇਸ਼ਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਹੋਰਡਿੰਗਜ਼ ਉਤਰਵਾਏ ਜਾਣੂ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਇਸ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਭੇਜ ਦਿੱਤੀ ਗਈ ਹੈ। ਇਸ ਸੰਬੰਧ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਕੋਈ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਹੁਕਮ ਅਦੂਲੀ ਕਰੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਹੋਏ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਦਾ ਗੰਭੀਰ ਨੋਟਿਸ ਲੈਣ ਤੋਂ ਬਾਅਦ ਆਦੇਸ਼ ਹੋਏ ਹਨ ਕਿ ਸਿੱਖ ਸੰਗਤ ਗੁਰੂ ਦੋਖੀ ਪੰਥ ਵਿਰੋਧੀ ਨੂੰ ਸੰਗਤ ਮੂੰਹ ਨਾ ਲਗਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮੀਤ ਮੈਨੇਜਰ ਮਨਜੀਤ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਟਾਫ ਮੈਂਬਰ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸਵਨਿਧੀ ਮਹੋਤਸਵ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸਰਪੰਚਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਦਾ ਦਿੱਤਾ ਸੱਦਾ
Ad Position 24
No active advertisement