05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਗਰ ਨਿਗਮ ਦੇ ਕੈਂਪ ’ਚ 45 ਰਿਹਾਇਸ਼ੀ ਤੇ 15 ਐਨ.ਓ.ਸੀ. ਫਾਈਲਾਂ ਦਾ ਮੌਕੇ ’ਤੇ ਨਿਪਟਾਰਾ

Ad Position 21
No active advertisement
ਅਜੀਤ ਡੈਸਕ 27-06-2026
ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਮੇਅਰ ਨਗਰ ਨਿਗਮ ਪਟਿਆਲਾ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਪਟਿਆਲਾ ਦੇ ਡਾ. ਅੰਬੇਦਕਰ ਹਾਲ ਵਿਚ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਫਾਈਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਿਲਡਿੰਗ ਸ਼ਾਖਾ ਨਾਲ ਸੰਬੰਧਿਤ ਐਨ.ਓ.ਸੀ. ਅਤੇ ਰਿਹਾਇਸ਼ੀ ਨਕਸ਼ਿਆਂ ਦੀਆਂ ਫਾਈਲਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਾਲ-ਨਾਲ ਜਨਮ ਅਤੇ ਮੌਤ ਸਰਟੀਫਿਕੇਟਾਂ ਦੀ ਪੈਂਡੰਸੀ ਨੂੰ ਦੂਰ ਕਰਨਾ ਸੀ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਆਪਣੀਆਂ ਲੰਬਿਤ ਫਾਈਲਾਂ ਦੇ ਨਿਪਟਾਰੇ ਲਈ ਹਾਜ਼ਰੀ ਭਰੀ। ਐਮ.ਟੀ.ਪੀ. ਨੀਰਜ ਭੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ 45 ਰਿਹਾਇਸ਼ੀ ਨਕਸ਼ਿਆਂ ਅਤੇ 15 ਐਨ.ਓ.ਸੀ. ਦੀਆਂ ਫਾਈਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਜਨਮ ਅਤੇ ਮੌਤ ਸ਼ਾਖਾ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਟਾਫ਼ ਦੀਆਂ ਮਲਟੀਪਲ ਆਈ.ਡੀਜ਼ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਦੁਲੱਦੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ ਅਗਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਬਦਲਾਅ ਕਰਨ ਦਾ ਫ਼ੈਸਲਾ ਮੰਦਭਾਗਾ-ਵਿੰਦਾ ਗਰੋਵਰ
Ad Position 24
No active advertisement