ਨਾਭਾ, 26 ਜੂਨ (ਜਗਨਾਰ ਸਿੰਘ ਦੁਲੱਦੀ)-‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਦੁਲੱਦੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਅਤੇ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੌਰਾਨ ਦਸਤਾਰ ਕੋਚ ਜਗਦੀਪ ਸਿੰਘ ਦੋਦਾ, ਗੁਰਪ੍ਰੀਤ ਸਿੰਘ ਪਿ੍ਰੰਸ, ਹਰਵਿੰਦਰ ਸਿੰਘ ਅਮਰਗੜ੍ਹ, ਗੁਰਦੀਪ ਸਿੰਘ ਦੁਲੱਦੀ ਵਲੋਂ ਦਸਤਾਰਾਂ ਦੀ ਸਿਖਲਾਈ ਦਿੱਤੀ ਗਈ, ਉਪਰੰਤ ਦਸਤਾਰ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਦੇ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ ਗਿਆ ਅਤੇ ਜੇਤੂ ਬੱਚਿਆਂ ਨੂੰ ਦਸਤਾਰਾਂ, ਟਰਾਫ਼ੀਆਂ, ਪ੍ਰਸੰਸਾ ਪੱਤਰ ਅਤੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਦਸਤਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ ਜਿਸ ਤਹਿਤ ਪਿੰਡਾਂ ਸ਼ਹਿਰਾਂ ਵਿਚ ਜਾ ਕੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ ਨਾਲ ਹੀ ਗੁਰ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਪ੍ਰਗਟ ਸਿੰਘ ਭੋਲਾ, ਇੰਦਰਜੀਤ ਸਿੰਘ ਆੜ੍ਹਤੀਆਂ, ਡਾ. ਅਵਤਾਰ ਸਿੰਘ, ਕੁਲਵਿੰਦਰ ਸਿੰਘ ਬੱਬੀ, ਕਰਮਜੀਤ ਸਿੰਘ, ਜਥੇਦਾਰ ਪਵਿੱਤਰ ਸਿੰਘ, ਗਿਆਨੀ ਜਸਪਿੰਦਰ ਸਿੰਘ, ਨਵਾਬ ਜਗਸੀਰ ਸਿੰਘ ਜੱਗਾ, ਮੈਨੇਜਰ ਹਰਮਿੰਦਰ ਸਿੰਘ, ਸਤਿਗੁਰੁ ਸਿੰਘ ਨਾਭਾ, ਗੁਰਮੁਖ ਸਿੰਘ ਭੋਜੋਮਾਜਰੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਜਗਦੀਪ ਸਿੰਘ ਦੋਦਾ ਦਸਤਾਰ ਕੋਚ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ ਸੰਸਥਾ ਪ੍ਰਚਾਰਕ ਪ੍ਰਦੀਪ ਸਿੰਘ ਬਦੀਨਪੁਰ, ਗੁਰਦੀਪ ਸਿੰਘ ਦੁਲੱਦੀ, ਗੁਰਤੇਜ ਸਿੰਘ ਥੂਹੀ, ਗੁਰਪ੍ਰੀਤ ਸਿੰਘ ਪਿ੍ਰੰਸ, ਬੀਬੀ ਇੰਦਰਜੀਤ ਕੌਰ ਘੁੰਮਣ, ਕੁਲਵਿੰਦਰ ਸਿੰਘ ਲਾਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।